Home /rupnagar /

ਰੂਪਨਗਰ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ , ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ  

ਰੂਪਨਗਰ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਲਾਗੂ , ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ  

ਫਾਈਲ ਫੋਟੋ

ਫਾਈਲ ਫੋਟੋ

ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ । ਇਸ ਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੋ ਪ੍ਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਇਹ ਹੁਕਮ 3 ਅਕਤੂਬਰ ਤੱਕ ਲਾਗੂ ਰਹਿਣਗੇ ।

  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੇ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਨ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ ।

    ਇਸ ਲਈ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਤਹਿਤ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ । ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ ।

    ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ 15 ਸਤੰਬਰ 2022 ਤੋਂ 03 ਅਕਤੂਬਰ 2022 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ ਸਰਕਾਰੀ ਸ.ਸ. ਸਕੂਲ ਸ੍ਰੀ ਅਨੰਦਪੁਰ ਸਾਹਿਬ (ਲੜਕੀਆਂ), ਸ.ਸ.ਸ.ਸਕੂਲ ਰੂਪਨਗਰ (ਲੜਕੀਆਂ), ਸ.ਸ.ਸ.ਸਕੂਲ ਸ੍ਰੀ ਚਮਕੌਰ ਸਾਹਿਬ (ਲੜਕੀਆਂ) ਅਤੇ ਸ.ਸ.ਸ.ਸਕੂਲ (ਲੜਕੇ) ਨੰਗਲ ਵਿੱਚ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀ ਬਿਠਾਏ ਜਾਣ।

    ਕਰੋਨਾ ਵਾਇਰਸ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ । ਇਸ ਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੋ ਪ੍ਰੀਖਿਆ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਇਹ ਹੁਕਮ 3 ਅਕਤੂਬਰ ਤੱਕ ਲਾਗੂ ਰਹਿਣਗੇ ।

    Published by:Tanya Chaudhary
    First published:

    Tags: Education, Examination, PSEB, Ropar, Section 144