ਸੁੱਖਵਿੰਦਰ ਸਾਕਾ
ਰੂਪਨਗਰ: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਹੱਲ ਕਰਨ ਲਈ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ 24 ਨਵੰਬਰ ਅਗੰਮਪੁਰ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਅਗੰਮਪੁਰ, ਘਨਾਰੂ, ਚੰਡੇਸਰ ਪਿੰਡਾਂ ਦੇ ਵਸਨੀਕ ਆਪਣੀਆਂ ਸਮੱਸਿਆਵਾ ਹੱਲ ਕਰਵਾਉਣ ਲਈ ਸਵੇਰੇ 11 ਵਜੇ ਅਗੰਮਪੁਰ ਦੇ ਕਮਿਊਨਿਟੀ ਸੈਂਟਰ ਵਿੱਚ ਪਹੁੰਚਣਗੇ ।
ਇਹ ਜਾਣਕਾਰੀ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ । ਉਨ੍ਹਾਂ ਨੇ ਦੱਸਿਆ ਕਿ ਉਪ ਮੰਡਲ ਪੱਧਰ 'ਤੇ ਹਰ ਹਫਤੇ ਵੱਖ ਵੱਖ ਪਿੰਡਾਂ ਵਿੱਚ ਨਿਰੰਤਰ ਅਜਿਹੇ ਕੈਂਪ ਲਗਾਏ ਜਾ ਰਹੇ ਹਨ।
ਆਮ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ, ਲੋਕਾਂ ਦੇ ਕੀਮਤੀ ਸੁਝਾਅ, ਮੁਸ਼ਕਿਲਾਂ ਤੇ ਸਮੱਸਿਆਵਾਂ ਹੱਲ ਕਰਨ ਦਾ ਇਹ ਨਿਵੇਕਲਾ ਉਪਰਾਲਾ ਹੈ । ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਬੇਲੋੜੀ ਖੱਜਲ ਖੁਆਰੀ ਤੋਂ ਬਚਾਉਣ ਅਤੇ ਉਨ੍ਹਾਂ ਦੇ ਘਰਾਂ ਨੇੜੇ ਕੈਂਪ ਲਗਾ ਕੇ ਮੁ਼ਸ਼ਕਿਲਾ ਹੱਲ ਕਰਨ ਦੇ ਜ਼ਿਲ੍ਹਾ ਪ੍ਰਸ਼ਾਸ਼ਨਦੇ ਇਸ ਉਪਰਾਲੇ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਸਵੇਰੇ 11 ਵਜੇ ਅਗੰਮਪੁਰ ਕਮਿਊਨਿਟੀ ਸੈਂਟਰ ਵਿਖੇ ਲਗਾਏ ਜਾ ਰਹੇ ਕੈਂਪ ਵਿਚ ਪੁਲਿਸ ਵਿਭਾਗ, ਕਾਰਜਕਾਰੀ ਇੰਜੀਨਿਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ, ਕਾਰਜਕਾਰੀ ਇੰਜਨਿਅਰ ਪੀ.ਐਸ.ਪੀ.ਸੀ.ਐਲ ਸ੍ਰੀ ਅਨੰਦਪੁਰ ਸਾਹਿਬ, ਕਾਰਜਕਾਰੀ ਇੰਜੀਨਿਅਰ ਜਲ ਨਿਕਾਸ-ਕਮ-ਮਾਈਨਿੰਗ ਮੰਡਲ ਸ੍ਰੀ ਅਨੰਦਪੁਰ ਸਾਹਿਬ, ਤਹਿਸੀਲਦਾਰ/ਨਾਇਬ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ, ਖੁਰਾਕ ਤੇ ਸਪਲਾਈ ਅਫਸਰ ਸ੍ਰੀ ਅਨੰਦਪੁਰ ਸਾਹਿਬ, ਉਪ ਮੰਡਲ ਇੰਜੀਨਿਅਰ ਲੋਕ ਨਿਰਮਾਣ ਵਿਭਾਗ ਭ ਤੇ ਮ ਪ੍ਰਾਂਤਕ/ਉਸਾਰੀ ਸ਼ਾਖਾ ਅਪਸ, ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ, ਸੀਨੀਅਰ ਵੈਟਨਰੀ ਅਫਸਰ ਸ੍ਰੀ ਅਨੰਦਪੁਰ ਸਾਹਿਬ, ਖੇਤੀਬਾੜੀ ਅਫਸਰ ਸ੍ਰੀ ਅਨੰਦਪੁਰ ਸਾਹਿਬ, ਵਣ ਰੇਂਜ ਅਫਸਰ ਸ੍ਰੀ ਅਨੰਦਪੁਰ ਸਾਹਿਬ, ਉਪ ਮੰਡਲ ਇੰਜੀਨਿਅਰ ਟਿਊਵਬੈਲ ਕਾਰਪੋਰੇਸ਼ਨ ਸ੍ਰੀ ਅਨੰਦਪੁਰ ਸਾਹਿਬ, ਬਾਗਬਾਨੀ ਵਿਕਾਸ ਅਫਸਰ, ਸਕੱਤਰ ਮਾਰਕੀਟ ਕਮੇਟੀ, ਸਹਾਇਕ ਰਜਿਜਸਟਰਾਰ ਸਹਿਕਾਰੀ ਸਭਾਵਾ, ਤਹਿਸੀਲ ਭਲਾਈ ਅਫਸਰ, ਉਪ ਮੰਡਲ ਭੂਮੀ ਰੱਖਿਆ ਅਫਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਜੂਨੀਅਰ ਇੰਜੀਨਿਅਰ ਲੋਕ ਨਿਰਮਾਣ ਵਿਭਾਗ ਭ ਤੇ ਮ ਬਿਜਲੀ ਵਿੰਗ ਵਿਭਾਗ ਹਾਜ਼ਿਰ ਹੋਣਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Punjab