Home /rupnagar /

PUNBUS ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ 

PUNBUS ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ 

ਗੇਟ

ਗੇਟ ਰੈਲੀ ਦੌਰਾਨ ਰੋਸ਼ ਪ੍ਰਦਰਸ਼ਨ ਕਰਦੇ ਹੋਏ ਕਰਮਚਾਰੀ  

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਵੱਲੋਂ ਸਥਾਨਕ ਬੱਸ ਡਿਪੂ ਅੱਗੇ ਗੇਟ ਰੈਲੀ ਕੀਤੀ ਗਈ । ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਖਜ਼ਾਨਚੀ ਰਾਮਦਿਆਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਮੁਲਾਜ਼ਮਾਂ ਨੂੰ ਤਨਖਾਹਾਂ ਲੈਣ ਲਈ ਸ

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਵੱਲੋਂ ਸਥਾਨਕ ਬੱਸ ਡਿਪੂ ਅੱਗੇ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਖਜ਼ਾਨਚੀ ਰਾਮਦਿਆਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਮੁਲਾਜ਼ਮਾਂ ਨੂੰ ਤਨਖਾਹਾਂ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

    ਟਰਾਂਸਪੋਰਟ ਵਿਭਾਗ ਵਿੱਚ ਆਊਟਸੋਰਸ ਭਰਤੀ ਕੀਤੀ ਜਾ ਰਹੀ ਹੈ ਅਤੇ ਯੂਨੀਅਨ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨੇ ਆਰਜ਼ੀ ਕਾਮਿਆਂ ਨੂੰ ਤਿੰਨ ਸਾਲਾਂ ਲਈ ਪੱਕਾ ਕਰ ਦਿੱਤਾ ਹੈ, ਜਦਕਿ ਪੰਜਾਬ ਵਿੱਚ ਮਜ਼ਦੂਰਾਂ ਦਾ ਸ਼ੋਸ਼ਣ ਹੋ ਰਿਹਾ ਹੈ । ਠੇਕੇਦਾਰੀ ਸਿਸਟਮ ਨੂੰ ਬੜ੍ਹਾਵਾ ਦੇ ਕੇ ਟਰਾਂਸਪੋਰਟ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

    ਮੁਲਾਜ਼ਮਾਂ ’ਤੇ ਕਈ ਤਰ੍ਹਾਂ ਦੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਜਾ ਰਹੀਆਂ ਹਨ। ਸੈਂਟਰ ਕਮੇਟੀ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਿੱਚ ਪ੍ਰਾਈਵੇਟ ਪਰਿਵਾਰਾਂ ਦੀਆਂ ਬੱਸਾਂ ਨੂੰ ਉਤਸ਼ਾਹਿਤ ਕਰਨ ਕਾਰਨ ਵਿਭਾਗ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ ਅਤੇ ਪੱਕਾ ਰੁਜ਼ਗਾਰ ਦਿੱਤਾ ਜਾਵੇ।

    ਯੂਨੀਅਨ ਦੇ ਆਗੂ ਹਰਜਾਪ ਸਿੰਘ, ਜਤਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਰਾਹੀਂ ਵੱਡੇ ਪੱਧਰ ’ਤੇ ਲੁੱਟ ਕੀਤੀ ਜਾ ਰਹੀ ਹੈ। 13 ਸਤੰਬਰ ਨੂੰ ਪਨਬੱਸ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਧਰਨਾ ਦਿੱਤਾ ਜਾਵੇਗਾ ਅਤੇ 20 ਸਤੰਬਰ ਨੂੰ ਟਰਾਂਸਪੋਰਟ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਇਸ ਦੌਰਾਨ ਵੀ ਕੋਈ ਸੁਣਵਾਈ ਨਾ ਹੋਈ ਤਾਂ 27, 28 ਅਤੇ 29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਨੂੰ ਜਾਮ ਕੀਤਾ ਜਾਵੇਗਾ ।

    Published by:Drishti Gupta
    First published:

    Tags: Chandigarh, Protest, Protest march, Punjab