ਸੁੱਖਵਿੰਦਰ ਸਾਕਾ
ਰੂਪਨਗਰ : ਪੰਜਾਬ ਸਰਕਾਰ ਦੁਆਰਾ ਉਲੀਕੇ ਗਏ ਅਧਿਆਪਕ ਦਿਵਸ ਸਬੰਧੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਦੇ ਵਿਰਾਸਤ ਏ ਖਾਲਸਾ ਵਿਖੇ ਪੁੱਜੇ। ਜਿੱਥੇ ਉਹਨਾਂ ਨੇ ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤੇ। ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਹਰਭਜਨ ਸਿੰਘ,ਵਿਧਾਇਕ ਦਿਨੇਸ਼ ਚੱਢਾ ਵੀ ਨਾਲ ਸਮਾਗਮ ਵਿੱਚ ਪਹੁੰਚੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 8736 ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ । ਮੁੱਖ ਮੰਤਰੀ ਨੇ ਦੇਗ ਤੇ ਰੁਮਾਲਾ ਸਾਹਿਬ ਭੇਂਟ ਕੀਤਾ। ਗ੍ਰੰਥੀ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਦਸਮ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਦੇ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸ਼ਸਤਰਾਂ ਬਾਰੇ ਜਾਣਕਾਰੀ ਦਿੱਤੀ ਵੀ ਗਈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab, Raghav Chadha