ਸੁੱਖਵਿੰਦਰ ਸਾਕਾ
ਕੀਰਤਪੁਰ ਸਾਹਿਬ / ਰੂਪਨਗਰ : ਬੀਤੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ ਤਿੰਨ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਝਾਂ ਕਰਨ ਲਈ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਪੀੜਤਾਂ ਦੇ ਘਰੇ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।
ਐਸ.ਡੀ.ਐਮ ਮਨੀਸ਼ਾ ਰਾਣਾ ਨੇ ਦੱਸਿਆ ਕਿ ਬਹੁਤ ਹੀ ਦੁਖਦਾਈ ਰੇਲ ਹਾਦਸੇ ਵਿੱਚ ਕੀਰਤਪੁਰ ਸਾਹਿਬ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋਈ ਹੈ। ਇਨ੍ਹਾਂ ਪੀੜਿਤ ਪਰਿਵਾਰਾਂ ਦਾ ਦੁੱਖ ਵੰਡਾਉਣ ਲਈ ਅਸੀ ਇਨ੍ਹਾਂ ਕੋਲ ਆਏ ਹਾਂ, ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹਾਦਸਾ ਹੈ, ਮਾਸੂਮ ਬੱਚਿਆਂ ਦੇ ਪਰਿਵਾਰਾਂ ਦੀ ਅਸੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਤਿਆਰ ਹਾਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ ਨੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਅਸੀ ਹਰ ਸੰਭਵ ਸਹਾਇਤਾ ਲਈ ਤਿਆਰ ਹਾਂ। ਉਨ੍ਹਾਂ ਨੇ ਕਿਹਾ ਕਿ ਹਲਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੇਲ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹ ਸੂਬੇ ਤੋਂ ਬਾਹਰ ਹਨ, ਉਨ੍ਹਾਂ ਨੇ ਨਿਰਦੇਸ਼ ਦਿੱਤਾ ਹੈ ਕਿ ਪੀੜਿਤ ਪਰਿਵਾਰਾਂ ਨਾਲ ਨਿਰੰਤਰ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Punjab government, Ropar