Home /rupnagar /

ਰੋਪੜ ਜ਼ਿਲ੍ਹੇ 'ਚ ਸੀਨੀਅਰ ਮੈਡੀਕਲ ਅਫ਼ਸਰ ਨੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ 

ਰੋਪੜ ਜ਼ਿਲ੍ਹੇ 'ਚ ਸੀਨੀਅਰ ਮੈਡੀਕਲ ਅਫ਼ਸਰ ਨੇ ਸਿਹਤ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ 

ਸਿਹਤ ਕੇਂਦਰ ਦੀ ਚੈਕਿੰਗ ਕਰਦੇ ਹੋਏ ਸਿਹਤ ਮੈਡੀਕਲ ਅਫਸਰ  

ਸਿਹਤ ਕੇਂਦਰ ਦੀ ਚੈਕਿੰਗ ਕਰਦੇ ਹੋਏ ਸਿਹਤ ਮੈਡੀਕਲ ਅਫਸਰ  

ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ  ਵੱਲੋਂ ਸਿਹਤ ਕੇਂਦਰ ਸਰਥਲੀ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਰੂਪਨਗਰ : ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਵੱਲੋਂ ਸਿਹਤ ਕੇਂਦਰ ਸਰਥਲੀ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

  ਇਸ ਮੌਕੇ ਗੱਲਬਾਤ ਕਰਦਿਆਂ ਡਾ. ਵਿਧਾਨ ਚੰਦਰ ਨੇ ਦੱਸਿਆ ਕਿ ਸਿਹਤ ਸਬੰਧੀ ਸਾਰੀਆਂ ਸੇਵਾਵਾਂ ਦੀ ਜਾਂਚ-ਪੜਤਾਲ ਕੀਤੀ ਗਈ । ਉਨ੍ਹਾਂ ਸਿਹਤ ਕੇਂਦਰ ਦੇ ਸਟਾਫ਼ ਮੈਂਬਰਾਂ ਨੂੰ ਕਿਹਾ ਕਿ ਮਰੀਜ਼ਾਂ ਦੀ ਸੇਵਾਵਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ । ਜੇਕਰ ਕਿਸੇ ਪ੍ਰਕਾਰ ਦੀ ਕੋਈ ਹਸਪਤਾਲ ਵਿੱਚ ਸਿਹਤ ਸਬੰਧੀ ਸਹੂਲਤਾਂ ਵਿੱਚ ਮੁਸ਼ਕਿਲ ਆਉਂਦੀ ਹੈ ਉਸ ਨੂੰ ਜਲਦ ਤੋਂ ਜਲਦ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕੀਤਾ ਜਾਵੇ ।

  ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਆਏ ਹੋਏ ਲਾਭਪਾਤਰੀਆਂ ਨੂੰ ਜੇ ਐੱਸ ਵਾਈ, 108 ਐਂਬੂਲੈਂਸ ਦੀ ਫ੍ਰੀ ਸੇਵਾ, ਡੇਂਗੂ ਮਲੇਰੀਆ ਤੋਂ ਬਚਾਅ ਸੰਬੰਧੀ, ਹਾਈ ਰਿਸਕ ਗਰਭਵਤੀ ਮਾਵਾਂ ਦੀ ਈ.ਸੀ.ਜੀ ਕਰਵਾਉਣ ਬਾਰੇ ਦੱਸਿਆ ਗਿਆ । ਉਨ੍ਹਾਂ ਵੱਲੋਂ ਘੱਟੋ-ਘੱਟ ਤਿੰਨ ਵਾਰ ਮੈਡੀਕਲ ਅਤੇ ਮੈਡੀਸਨ ਸਪੈਸ਼ਲਿਸਟ ਡਾਕਟਰਾਂ ਵੱਲੋਂ ਜਾਂਚ ਯਕੀਨੀ ਬਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

  ਇਸ ਤੋਂ ਇਲਾਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਸ਼੍ਰੀਮਤੀ ਰੀਤੂ ਠਾਕੁਰ ਵੱਲੋਂ ਗਰਭਵਤੀ ਔਰਤਾਂ ਨੂੰ ਪਹਿਲੀ ਤਿਮਾਹੀ ਵਿਚ ਫੋਲਿਕ ਐਸਿਡ ਦੀਆਂ ਗੋਲੀਆਂ ਖਾਣ, ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ, ਟੀ. ਡੀ. ਦੀਆਂ ਦੋਨੇ ਖ਼ੁਰਾਕਾਂ ਇੱਕ ਮਹੀਨੇ ਦੇ ਵਕਫ਼ੇ ਨਾਲ ਲੈਣ ਅਤੇ ਜਣੇਪਾ ਸਰਕਾਰੀ ਸੰਸਥਾ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ l

  Published by:Tanya Chaudhary
  First published:

  Tags: Health, Pregnancy, Punjab, Ropar