Home /rupnagar /

SDM ਨੇ ਦੱਖਣੀ ਰਾਈਸ ਬਲੈਕ-ਸਟ੍ਰੀਕਡ ਸੋਅ ਵਾਇਰਸ ਪ੍ਰਭਾਵਿਤ ਫਸਲਾਂ ਦਾ ਲਿਆ ਜਾਇਜ਼ਾ

SDM ਨੇ ਦੱਖਣੀ ਰਾਈਸ ਬਲੈਕ-ਸਟ੍ਰੀਕਡ ਸੋਅ ਵਾਇਰਸ ਪ੍ਰਭਾਵਿਤ ਫਸਲਾਂ ਦਾ ਲਿਆ ਜਾਇਜ਼ਾ

ਝੋਨੇ ਦੀ ਫਸਲ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਮਨੀਸ਼ਾ ਰਾਣਾ ਅਤੇ ਹੋਰ ਅਧਿਕਾਰੀ  

ਝੋਨੇ ਦੀ ਫਸਲ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਮਨੀਸ਼ਾ ਰਾਣਾ ਅਤੇ ਹੋਰ ਅਧਿਕਾਰੀ  

ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੰਗਲ ਵਿੱਚ 4100 ਹੈਕਟਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ, ਜਿਸ ਵਿਚੋਂ ਲਗਭਗ 667 ਹੈਕਟਰ ਰਕਬੇ ਦੇ ਪ੍ਰਭਾਵਿਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਤੇ ਬਾਕੀ ਪਿੰਡਾਂ ਦਾ ਸਰਵੇ ਚੱਲ ਰਿਹਾ ਹੈ । ਕਿਸਾਨਾਂ ਵੱਲੋਂ ਸ਼ਿਕਾਇਤਾਂ ਮਿਲਣ 'ਤੇ ਪ੍ਰਸਾਸ਼ਨ ਦੇ ਅਧਿਕਾਰੀ ਖੇਤੀਬਾੜੀ ਵਿਭਾਗ ਦੇ ਮਾਹਿਰ ਨਾਲ ਦੌਰਾ ਕਰ ਕੇ ਜਾਣਕਾਰੀ ਇਕੱਤਰਿਤ ਕਰ ਰਹੇ ਹਾਂ ।

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : ਸ੍ਰੀ ਅਨੰਦਪੁਰ ਸਾਹਿਬ ਨੇੜੇ ਅਗੰਮਪੁਰ ਵਿਖੇ ਰਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਫ਼ਸਲ ਦੇ ਦੱਖਣੀ ਰਾਈਸ ਬਲੈਕ ਸਟ੍ਰੀਕਡ ਸੋਅ ਵਾਇਰਸ ਨਾਲ ਹੋਏ ਨੁਕਸਾਨ ਦੀ ਜਾਣਕਾਰੀ ਮਿਲਣ 'ਤੇ ਐਸ.ਡੀ.ਐਮ ਮਨੀਸ਼ਾ ਰਾਣਾ ਖੇਤੀਬਾੜੀ ਵਿਭਾਗ ਦੇ ਮਾਹਿਰ ਅਧਿਕਾਰੀਆਂ ਨਾਲ ਪ੍ਰਭਾਵਿਤ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ ।

    ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਨੰਗਲ ਵਿੱਚ 4100 ਹੈਕਟਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ, ਜਿਸ ਵਿਚੋਂ ਲਗਭਗ 667 ਹੈਕਟਰ ਰਕਬੇ ਦੇ ਪ੍ਰਭਾਵਿਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ਤੇ ਬਾਕੀ ਪਿੰਡਾਂ ਦਾ ਸਰਵੇ ਚੱਲ ਰਿਹਾ ਹੈ । ਕਿਸਾਨਾਂ ਵੱਲੋਂ ਸ਼ਿਕਾਇਤਾਂ ਮਿਲਣ 'ਤੇ ਪ੍ਰਸਾਸ਼ਨ ਦੇ ਅਧਿਕਾਰੀ ਖੇਤੀਬਾੜੀ ਵਿਭਾਗ ਦੇ ਮਾਹਿਰ ਨਾਲ ਦੌਰਾ ਕਰ ਕੇ ਜਾਣਕਾਰੀ ਇਕੱਤਰਿਤ ਕਰ ਰਹੇ ਹਾਂ ।

    ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਨੇ ਦੱਸਿਆ ਕਿ ਦੱਖਣੀ ਰਾਈਸ ਬਲੈਕ ਸਟ੍ਰੀਕਡ ਸੋਅ ਵਾਇਰਸ ਨਾਲ ਝੋਨੇ ਦੀ ਫ਼ਸਲ ਮਧਰੇਪਣ, ਪੱਤੇ ਨੋਕਦਾਰ ਅਤੇ ਜੜਾਂ ਬੁਰੀ ਤਰਾਂ ਪ੍ਰਭਾਵਿਤ ਹੋ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪੌਦਿਆਂ ਦੀਆਂ ਜੜਾਂ ਘੱਟ ਡੂੰਘੀਆਂ ਹਨ ਤੇ ਇਨ੍ਹਾਂ ਨੂੰ ਆਸਾਨੀ ਨਾਲ ਜੜੋ ਪੁੱਟਿਆ ਜਾ ਸਕਦਾ ਹੈ ।

    ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫ਼ਸਲ ਦੇ ਨੁਕਸਾਨ ਬਾਰੇ ਸੂਚਨਾ ਮਿਲਣ 'ਤੇ ਪ੍ਰਸਾਸ਼ਨ ਦੇ ਅਧਿਕਾਰੀ ਖੇਤੀਬਾੜੀ ਵਿਭਾਗ ਦੇ ਮਾਹਿਰ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਵਾਇਰਸ ਕਿਸਾਨਾਂ ਦਾ ਕਾਫ਼ੀ ਨੁਕਸਾਨ ਕਰ ਰਿਹਾ ਹੈ। ਮਾਹਿਰ ਇਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ।

    Published by:Tanya Chaudhary
    First published:

    Tags: AAP Punjab, Agriculture, Anandpur Sahib, Paddy, Punjab