Home /rupnagar /

ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ : ਹਰਜੋਤ ਬੈਂਸ

ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ : ਹਰਜੋਤ ਬੈਂਸ

ਗੱਲਬਾਤ ਕਰਦੇ ਹੋਏ ਹਰਜੋਤ ਬੈਂਸ  

ਗੱਲਬਾਤ ਕਰਦੇ ਹੋਏ ਹਰਜੋਤ ਬੈਂਸ  

ਦਾਣਾ ਮੰਡੀ ਰੂਪਨਗਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਉਚੇਚੇ ਤੌਰ 'ਤੇ ਪਹੁੰਚੇ ਹਰਜੋਤ ਬੈਂਸ  

  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਹ ਨਿਰਣਾ ਲਿਆ ਹੈ ਕਿ ਪੰਜਾਬ ਦੀ ਖੇਤੀ ਦੇ ਮਾਡਲ ਨੂੰ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਨੂੰਨ, ਨਿਆਂ, ਸੈਰ ਸਪਾਟਾ ਤੇ ਜੇਲ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਾਣਾ ਮੰਡੀ ਰੂਪਨਗਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਧੰਦਾ ਬੜਾ ਹੀ ਸੰਕਟ ਮਈ ਦੌਰ ਵਿਚੋਂ ਗੁਜਰ ਰਿਹਾ ਹੈ ਅਤੇ ਖੇਤੀਬਾੜੀ ਦਾ ਧੰਦਾ ਰਵਾਇਤੀ ਖੇਤੀ ਕਾਰਨ ਬਹੁਤਾ ਲਾਹੇਵੰਦ ਨਹੀਂ ਰਿਹਾ ਜਦਕਿ ਸਾਡੇ ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਪੂਰੇ ਦੇਸ਼ ਦੀ ਅਗਵਾਈ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ । ਅੱਜ ਦੇ ਇਸ ਤਕਨੀਕੀ ਯੁੱਗ ਵਿੱਚ ਇਸ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਮਾਹਿਰਾਂ ਵਲੋਂ ਦੱਸੀਆਂ ਗਈਆਂ ਆਧੁਨਿਕ ਤਕਨੀਕਾਂ ਅਤੇ ਖੇਤੀਬਾੜੀ ਦੇ ਨਵੇਂ ਢੰਗਾਂ ਨੂੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਰਵਾਇਤੀ ਖੇਤੀ ਦੇ ਚੱਕਰ ਵਿਚੋਂ ਨਿਕਲ ਸਕੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਤੀਬਾੜੀ ਵੱਲ ਪ੍ਰੇਰਿਤ ਕਰ ਸਕੀਏ ।

ਹਰਜੋਤ ਸਿੰਘ ਬੈਂਸ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਰੂਪਨਗਰ ਉਚੇਚੇ ਤੌਰ 'ਤੇ ਹਾਜਰ ਹੋਏ । ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਰੂਪਨਗਰ ਜ਼ਿਲ੍ਹੇ ਵਿੱਚ ਖਾਲੀ ਪਈਆਂ ਖੇਤੀਬਾੜੀ ਵਿਕਾਸ ਅਫਸਰ ਦੀਆਂ ਅਸਾਮੀਆਂ ਦੀ ਪੂਰਤੀ ਲਈ ਕਦਮ ਚੁੱਕੇ ਜਾਣਗੇ । ਵਿਧਾਇਕ ਐਡਵੋਕੇਟ ਦਿਨੇਸ ਚੱਢਾ ਰੂਪਨਗਰ ਨੇ ਕਿਸਾਨਾਂ ਨੂੰ ਵਿਸਵਾਸ਼ ਦਵਾਇਆ ਕਿ ਖੇਤੀ ਦਾ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਪੱਖੀ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਜਾਣਗੀਆਂ ਜਿਨ੍ਹਾਂ ਦਾ ਲਾਭ ਸਿੱਧਾ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ ।ਡਿਪਟੀ ਕਮਿਸਨਰ, ਰੂਪਨਗਰ ਪ੍ਰੀਤੀ ਯਾਦਵ ਇਸ ਕੈਂਪ ਦੇ ਉਦਘਾਟਨ ਸਮਾਰੋਹ ਵਿੱਚ ਸਾਮਿਲ ਹੋਏ। ਸ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵੱਲੋਂ ਖੇਤੀ ਵਿਭਾਗ ਦੀਆਂ ਪ੍ਰਗਤੀਆਂ ਅਤੇ ਵੱਖ ਵੱਖ ਸਕੀਮਾਂ ਬਾਬਤ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਖੇਤੀ ਵਿਗਿਆਨੀਆਂ ਵੱਲੋਂ ਮੱਕੀ ਦੀ ਫਸਲ ਦੀ ਸਫਲਤਾਪੂਰਵਕ ਕਾਸ਼ਤ ਲਈ ਫਾਲ ਆਰਮੀ ਵਰਮ ਦੇ ਹਮਲੇ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਨ ਲਈ ਕਿਹਾ ਗਿਆ ਤਾਂ ਜੋ ਇਸ ਕੀੜੇ ਦੀ ਰੋਕਥਾਮ ਲਈ ਸਮੇਂ ਸਿਰ ਉਪਰਾਲੇ ਕੀਤੇ ਜਾ ਸਕਣ ।

Published by:Ashish Sharma
First published:

Tags: Agriculture, Model, Punjab