ਸੁੱਖਵਿੰਦਰ ਸਾਕਾ
ਰੂਪਨਗਰ : ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਰੂਪਨਗਰ ਦੇ ਵਿੱਚ ਦਸ਼ਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਭੱਠਾ ਸਾਹਿਬ ਵਿਖੇ ਅਧੁਨਿਕ ਸਹੂਲਤਾਂ ਨਾਲ ਲੈਸ 100 ਕਮਰਿਆਂ ਦੀ ਸਰਾਂ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ। ਸੰਗਤਾਂ ਦੀ ਮੰਗ ਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਨਿਵਾਸ ਸਥਾਨ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ।
ਗੁਰਬਾਣੀ ਦਾ ਜਾਪ ਅਤੇ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਸੰਮੇਤ ਧਾਰਮਿਕ ਸ਼ਖਸ਼ੀਅਤਾਂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੇਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋ ਨੀਂਹ ਪੱਥਰ ਰੱਖਿਆ ਗਿਆ। ਗੱਲਬਾਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਅਸਥਾਨ ਤੇ ਸੰਗਤ ਦੀ ਰਿਹਾਇਸ਼ੀ ਦੀ ਸਮੱਸਿਆ ਨੂੰ ਦੇਖਦਿਆਂ ਹੋਇਆ ਕਾਰ ਸੇਵਾ ਵਾਲੇ ਬਾਬਾ ਹਰਜੀਤ ਸਿੰਘ ਫਗਵਾੜੇ ਵਾਲਿਆਂ ਦੇ ਸਹਿਯੋਗ ਨਾਲ ਇੱਥੇ ਸੰਗਤ ਦੇ ਠਹਿਰਨ ਲਈ ਕਮਰਿਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਨਿਵਾਸ ਸਥਾਨ ਵਿੱਚ ਅਧੁਨਿਕ ਸਹੂਲਤਾਂ ਮੁਹੱਈਆ ਹੋਣਗੀਆਂ ਤਾਂ ਜੋ ਸੰਗਤਾਂ ਨੂੰ ਕੋਈ ਸਮੱਸਿਆ ਨਾਲ ਆਵੇ ਜਿਸਦੇ ਤਹਿਤ ਸ਼ੁਰੂਆਤੀ ਦੋਰ ਵਿੱਚ 100 ਕਮਰੇ ਤੇ ਹਾਲ ਬਣਾਏ ਜਾ ਰਹੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।