ਸੁੱਖਵਿੰਦਰ ਸਾਕਾ
ਨੰਗਲ ਡੈਮ , ਰੂਪਨਗਰ :
ਬੀਜੇਪੀ ਵਰਕਰਾਂ ਵੱਲੋਂ ਆਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਦੇ ਸਬੰਧ 'ਚ ਤਕਰੀਬਨ 50 ਟਰੈਕਟਰਾਂ 'ਤੇ ਤਿਰੰਗੇ ਝੰਡੇ ਲਾ ਤਿਰੰਗਾ ਯਾਤਰਾ ਕੱਢੀ ਗਈ । ਇਹ ਯਾਤਰਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ । ਗੱਲਬਾਤ ਦੌਰਾਨ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਨਿਰਦੇਸ਼ਾਂ 'ਤੇ ਇਹ ਤਿਰੰਗਾ ਯਾਤਰਾ ਕੱਢੀ ਗਈ ਹੈ । ਇਸ ਦੇ ਨਾਲ ਹੀ ਇਹ ਪ੍ਰੋਗਰਾਮ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਲੋਕਾਂ ਨੂੰ ਦੇਸ਼ ਪ੍ਰਤੀ ਜਾਗਰੂਕ ਕਰਨ ਅਤੇ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਕੀਤਾ ਜਾ ਰਿਹਾ ਹੈ । ਇਸ ਤਿਰੰਗਾ ਯਾਤਰਾ ਵਿੱਚ ਸਮੂਹ ਬੀਜੇਪੀ ਵਰਕਰਾਂ ਦੇ ਨਾਲ ਨਾਲ ਵੱਖ ਵੱਖ ਪਿੰਡਾਂ ਦੇ ਵਾਸੀਆਂ ਨੇ ਸ਼ਮੂਲੀਅਤ ਕੀਤੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।