ਸੁੱਖਵਿੰਦਰ ਸਾਕਾ
ਰੂਪਨਗਰ : ਨਗਰ ਕੌਂਸਲ ਨੰਗਲ ਵੱਲੋਂ ਸ਼ਹਿਰ ਵਿੱਚ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ । ਜਿਸ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ। ਗੱਲਬਾਤ ਦੌਰਾਨ ਮਿਉਂਸਿਪਲ ਕੌਂਸਲਰ ਪਰਮਜੀਤ ਸਿੰਘ ਪੰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਦੀ ਮੀਟਿੰਗ ਵਿੱਚ ਕਈ ਮਤੇ ਪਾਸ ਕੀਤੇ ਗਏ ਹਨ ਤੇ ਇਹ ਸਾਰੇ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ।
ਇਸ ਮੀਟਿੰਗ ਦੌਰਾਨ ਕੁੱਲ ਸਾਢੇ 12 ਕਰੋੜ ਦੇ ਕਰੀਬਨ ਵਿਕਾਸ ਕਾਰਜਾਂ ਦੇ ਮਤੇ ਪਾਸ ਕੀਤੇ ਗਏ ਜਿਹਨਾਂ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਨੂੰ ਲੈ ਕੇ ਵਿਕਾਸ ਕਾਰਜਾਂ ਸਬੰਧੀ, ਧਾਰਮਿਕ ਸਥਾਨਾਂ ਨੂੰ ਜਾਂਦੀ ਸੜਕਾਂ ਦੀ ਸੁੰਦਰਤਾ ਲਈ, ਸ਼ਹਿਰ ਵਿੱਚ ਪ੍ਰਦੂਸ਼ਣ ਦੇ ਕੰਟਰੋਲ ਨੂੰ ਲੈ ਕੇ, ਗਊਸ਼ਾਲਾ ਦੇ ਨਵੀਨੀਕਰਨ ਨੂੰ ਲੈ ਕੇ, ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਨਵੀਂ ਮਸ਼ੀਨ ਸਬੰਧੀ, ਆਦਿ ਵੱਖ-ਵੱਖ ਮਤੇ ਪਾਸ ਕੀਤੇ ਗਏ ਹਨ । ਸ਼ਹਿਰ ਦੇ ਪ੍ਰਸਿੱਧ ਮੰਦਿਰ ਜਾਲਫਾ ਮਾਤਾ ਦੇਵੀ ਨੂੰ ਜਾਂਦੀ ਸੜਕ 'ਤੇ ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਇਆ ਜਾਵੇਗਾ।
ਇਸਦੇ ਨਾਲ ਹੀ ਉਹਨਾਂ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗਰਮੀ ਦਾ ਮੌਸਮ ਨੇੜੇ ਆ ਰਿਹਾ ਹੈ। ਹੁਣ ਪਾਣੀ ਦੀ ਸਮੱਸਿਆ ਆਵੇਗੀ, ਪਰ ਉਨ੍ਹਾਂ ਵੱਲੋਂ ਇਸ ਸਬੰਧੀ ਵੀ ਮਤਾ ਪਾਇਆ ਗਿਆ ਹੈ। ਸ਼ਹਿਰ ਵਾਸੀ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕਰਨ ਤਾਂ ਹੀ ਚੰਗੀ ਤਰ੍ਹਾਂ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ । ਉਹਨਾਂ ਕਿਹਾ ਕਿ ਕਈ ਵਾਰ ਕੁਝ ਕੰਮ ਰਹਿ ਵੀ ਜਾਂਦੇ ਹਨ ਅਜਿਹਾ ਕੰਮਾਂ ਦਾ ਨਾ ਹੋਣਾ ਕਿਸੇ ਨਾ ਕਿਸੇ ਪ੍ਰਮਿਸ਼ਨ ਦਾ ਅੜਿੱਕਾ ਬਣਦਾ ਹੈ । ਕਿਉਂਕਿ ਕਿ ਸਾਡਾ ਸ਼ਹਿਰ ਵੱਖ-ਵੱਖ ਅਦਾਰਿਆਂ ਨਾਲ ਘਿਰਿਆ ਹੋਇਆ ਹੈ,ਸ਼ਹਿਰ ਵਿੱਚ ਕਈ ਕੰਮ ਕਰਵਾਉਣ ਲਈ ਵੱਖ-ਵੱਖ ਅਦਾਰਿਆਂ ਤੋਂ ਕਈ ਤਰ੍ਹਾਂ ਦੀਆਂ ਪ੍ਰਮੀਸ਼ਨਾਂ ਵੀ ਲੈਣੀਆਂ ਪੈਂਦੀਆਂ ਹਨ ਜਿਸ ਕਾਰਨ ਕੁੱਝ ਕੰਮਾਂ ਵਿੱਚ ਦੇਰੀ ਵੀ ਹੋ ਜਾਂਦੀ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।