Home /rupnagar /

ਨਾਜਾਇਜ਼ ਮਾਇਨਿੰਗ ਕਰ ਰਹੇ ਪੋਕਲੇਨ ਮਸ਼ੀਨ ਅਤੇ ਟਿੱਪਰ ਕਾਬੂ, ਮੁਲਜ਼ਮਾਂ 'ਤੇ ਮਾਮਲਾ ਦਰਜ

ਨਾਜਾਇਜ਼ ਮਾਇਨਿੰਗ ਕਰ ਰਹੇ ਪੋਕਲੇਨ ਮਸ਼ੀਨ ਅਤੇ ਟਿੱਪਰ ਕਾਬੂ, ਮੁਲਜ਼ਮਾਂ 'ਤੇ ਮਾਮਲਾ ਦਰਜ

ਕਾਬੂ ਕੀਤੀ ਗਈ ਪੋਕਲੇਨ ਮਸ਼ੀਨ

ਕਾਬੂ ਕੀਤੀ ਗਈ ਪੋਕਲੇਨ ਮਸ਼ੀਨ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ 'ਤੇ ਐਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਰਾਮਪੁਰ ਵਿਖੇ ਛਾਪੇਮਾਰੀ ਕਰ ਨਾਜਾਇਜ਼ ਮਾਈਨਿੰਗ ਕਰ ਰਹੇ ਪੋਕਲੇਨ ਮਸ਼ੀਨ ਤੇ ਟਿੱਪਰ ਫੜਿਆ ਗਿਆ ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ । 

  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ 'ਤੇ ਐਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਰਾਮਪੁਰ ਵਿਖੇ ਛਾਪੇਮਾਰੀ ਕਰ ਨਾਜਾਇਜ਼ ਮਾਈਨਿੰਗ ਕਰ ਰਹੇ ਪੋਕਲੇਨ ਮਸ਼ੀਨ ਤੇ ਟਿੱਪਰ ਫੜਿਆ ਗਿਆ ਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸਡੀਐੱਮ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਜਿਸ ਤਹਿਤ ਵਿਆਪਕ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਪਿੰਡ ਰਾਮਪੁਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਜਨ ਸੁਣਵਾਈ ਕੈਂਪ ਵਿਖੇ ਪਹੁੰਚੇ ਸਨ ਜਿੱਥੇ ਉਨ੍ਹਾਂ ਵੱਲੋਂ ਪੰਚਾਇਤਾਂ ਤੇ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਿਆਂ ਜਾ ਰਹੀਆਂ ਸਨ, ਜਿਸ ਦੌਰਾਨ ਇਕ ਪਿੰਡ ਵਾਸੀ ਵਲੋਂ ਬਰਸਾਤੀ ਨਦੀ ਵਿਖੇ ਨਾਜਾਇਜ਼ ਮਾਈਨਿੰਗ ਬਾਰੇ ਦੱਸਿਆ ਗਿਆ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਇਲਾਕੇ ਦਾ ਦੌਰਾ ਕੀਤਾ ਗਿਆ। ਐਸਡੀਐੱਮ ਹਰਬੰਸ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਇਲਾਕੇ 'ਚ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਐੱਸਡੀਓ ਮਾਈਨਿੰਗ ਸ਼ਿਆਮ ਵਰਮਾ ਦੀ ਟੀਮ ਨਾਲ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਇਕ ਪੋਕਲੇਨ ਮਸ਼ੀਨ ਤੇ ਟਿੱਪਰ ਫੜਿਆ ਜੋ ਪਿੰਡ ਰਾਮਪੁਰ ਵਿਖੇ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਿਹਾ ਸੀ।

ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਇਕ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਜ਼ਬਤ ਕਰ ਲਿਆ ਗਿਆ ਹੈ 'ਤੇ ਮਾਮਲੇ ਦੀ ਅੱਗੇ ਪੜਤਾਲ ਕੀਤੀ ਜਾ ਰਹੀ ਹੈ । ਮਾਈਨਿੰਗ ਵਿਭਾਗ ਤੋਂ ਜੇਈ ਰਕਸ਼ਿਤ ਚੌਧਰੀ ਨੇ ਦੱਸਿਆ ਕਿ ਖੇਤ 'ਚ ਮਿੱਟੀ ਪੁੱਟਣ ਦੀ ਪ੍ਰਮੀਸ਼ਨ ਲਈ ਹੋਈ ਸੀ ਮਾਈਨਿੰਗ ਵਿਭਾਗ ਕੋਲੋਂ ਪਰ ਉਹਨਾਂ ਵੱਲੋਂ ਪ੍ਰਮੀਸ਼ਨ ਤੋਂ ਵੱਧ ਮਿੱਟੀ ਪੁੱਟੀ ਜਾ ਰਹੀ ਸੀ । ਇਸ ਲਈ ਟਿੱਪਰ ਤੇ ਪੋਕਏਨ ਨੂੰ ਮੌਕੇ 'ਤੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ।

Published by:Drishti Gupta
First published:

Tags: ILLEGAL MINING, Mining, Punjab, Rupnagar