ਸੁੱਖਵਿੰਦਰ ਸਾਕਾ,
ਰੂਪਨਗਰ : ਜ਼ਿਲੇ 'ਚ ਪਸ਼ੂਆਂ 'ਚ ਲੰਪੀ ਸਕਿਨ ਦੀ ਬਿਮਾਰੀ ਦਾ ਕਹਿਰ ਜਾਰੀ ਹੈ। ਸਿਰਫ਼ ਇੱਕ ਦਿਨ ਵਿੱਚ 10 ਪਸ਼ੂਆਂ ਦੀ ਮੌਤ ਹੋਣ ਦੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 229 ਨਵੇਂ ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆਏ ਹਨ, ਜਦੋਂ ਕਿ ਹੁਣ ਤੱਕ 843 ਪਸ਼ੂ ਠੀਕ ਹੋ ਚੁੱਕੇ ਹਨ। ਸਰਕਾਰੀ ਰਿਕਾਰਡ ਅਨੁਸਾਰ 1619 ਪਸ਼ੂ ਪੀੜਤ ਹਨ, ਜਿਨ੍ਹਾਂ ਵਿੱਚੋਂ 843 ਠੀਕ ਹੋ ਚੁੱਕੇ ਹਨ ਅਤੇ 41 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ।
ਸਾਂਝੀ ਗਊਸ਼ਾਲਾ ਝੰਡੀਆਂ ਕਲਾਂ ਵਿੱਚ ਪਿਛਲੇ ਦਿਨੀਂ ਇੱਕ ਗਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਇੱਥੇ ਕੁੱਲ 19 ਗਾਵਾਂ ਦੀ ਮੌਤ ਹੋ ਚੁੱਕੀ ਹੈ, 3 ਦਿਨਾਂ ਵਿੱਚ 9 ਦੀ ਮੌਤ ਹੋ ਚੁੱਕੀ ਹੈ। ਦੇਖਿਆ ਜਾਵੇ ਤਾਂ ਰੋਜ਼ ਸੈਂਕੜੇ ਪਸ਼ੂ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਗਾਵਾਂ ਲਗਾਤਾਰ ਮਰ ਰਹੀਆਂ ਹਨ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੈਟਰਨਰੀ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਸ ਪ੍ਤੀ ਗੰਭੀਰਤਾ ਨਾਲ ਧਿਆਨ ਦਿੱਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lumpy skin, Lumpy Skin Disease Virus, Punjab, Ropar