ਸੁੱਖਵਿੰਦਰ ਸਾਕਾ
ਨੰਗਲ ਡੈਮ / ਰੂਪਨਗਰ : ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣ ਲਈ ਨੰਗਲ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਪ੍ਰਸ਼ਾਸ਼ਨ ਵਲੋਂ ਇਹ ਫਲੈਗ ਮਾਰਚ ਡੀ ਐਸ ਪੀ ਸਤੀਸ਼ ਕੁਮਾਰ ਤੇ ਐਸ ਐਚ ਓ ਦਾਨਿਸ਼ਵੀਰ ਦੀ ਅਗਵਾਈ ਵਿੱਚ ਕੱਢਿਆ ਗਿਆ।
ਗੱਲਬਾਤ ਦੌਰਾਨ ਐਸ ਐਚ ਓ ਦਾਨਿਸ਼ਵੀਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਇਹ ਫਲੈਗ ਮਾਰਚ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਝੂਠੀਆਂ ਅਫਵਾਹਾਂ ਮਗਰ ਨਾ ਜਾਣ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਅੱਗੇ ਸ਼ੇਅਰ ਨਾ ਕਰਨ ਤਾਂ ਜ਼ੋ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿੱਤੀ ਨੂੰ ਕਾਇਮ ਰੱਖਿਆ ਜਾ ਸਕੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕਿਸੇ ਕਿਸਮ ਦੀ ਲੋੜ ਪੈਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Rupnagar, Rupnagar news