Home /rupnagar /

ਸ.ਭਗਤ ਸਿੰਘ ਦੇ ਜਨਮ ਦਿਵਸ ਤੇ ਲੋਕਾਂ ਨੂੰ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਮੋਮਬੱਤੀਆਂ-ਦੀਵੇ ਜਗਾਉਣ ਦੀ ਅਪੀਲ  

ਸ.ਭਗਤ ਸਿੰਘ ਦੇ ਜਨਮ ਦਿਵਸ ਤੇ ਲੋਕਾਂ ਨੂੰ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਮੋਮਬੱਤੀਆਂ-ਦੀਵੇ ਜਗਾਉਣ ਦੀ ਅਪੀਲ  

ਜਾਣਕਾਰੀ ਦਿੰਦੇ ਹੋਏ ਐਸਡੀਐਮ ਕਿਰਨ ਸ਼ਰਮਾ  

ਜਾਣਕਾਰੀ ਦਿੰਦੇ ਹੋਏ ਐਸਡੀਐਮ ਕਿਰਨ ਸ਼ਰਮਾ  

ਐਸ.ਡੀ.ਐਮ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਨੂੰ ਉਹਨਾਂ ਦੇ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ ।

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣਗੀਆਂ । ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਹੋਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਉਪ ਮੰਡਲ ਮੈਜਿਸਟ੍ਰੇਟ ਕਿਰਨ ਸ਼ਰਮਾ ਨੇ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।

    ਉਨ੍ਹਾਂ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿੱਚ ਹੋਣ ਵਾਲੇ ਸਮਾਗਮ ਸ਼ਾਮ 4 ਵਜੇ ਹੋਣਗੇ । ਜਿਨ੍ਹਾਂ ਵਿਚ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਅਤੇ ਸ਼ਹੀਦ-ਏ-ਆਜਮ ਦੇ ਜੀਵਨ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਜਾਣਗੇ । ਉਨ੍ਹਾਂ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਨੂੰ ਯਾਦ ਕਰਦਿਆਂ ਇਹ ਪ੍ਰੋਗਰਾਮ ਸੰਸਾਰ ਪ੍ਰਸਿੱਧ ਵਿਰਾਸਤ ਏ ਖਾਲਸਾ ਵਿਚ ਕਰਵਾਏ ਜਾ ਰਹੇ ਹਨ । ਉਹਨਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ ।

    ਐਸ.ਡੀ.ਐਮ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਨੂੰ ਉਹਨਾਂ ਦੇ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ । ਇਸ ਉਪਰੰਤ ਐਸ.ਡੀ.ਐਮ ਨੇ ਵਿਰਾਸਤ ਏ ਖਾਲਸਾ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

    Published by:Tanya Chaudhary
    First published:

    Tags: Bhagat singh, Punjab, Ropar