ਸੁੱਖਵਿੰਦਰ ਸਾਕਾ
ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਪੰਜਾਬ ਦੇ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਮੰਤਰੀ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ (AAP) ਦੇ ਵਿਧਾਇਕ ਹਰਜੋਤ ਸਿੰਘ ਬੈਂਸ (Harjot Singh Bains) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਨਾਨੀ ਮਾਤਾ ਚੰਨਣ ਕੌਰ (95) ਪਤਨੀ ਸਵ.ਕਾਬਲ ਸਿੰਘ ਢਿੱਲੋਂ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।
ਇਸ ਦੌਰਾਨ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੇ ਮਾਤਾ ਚੰਨਣ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਦੇ ਪਰਿਵਾਰ ਨਾਲ ਜਿੱਥੇ ਦੁੱਖ ਸਾਝਾਂ ਕੀਤਾ ਉੱਥੇ ਹੀ ਵਿਛੜੀ ਆਤਮਾ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।