ਸੁੱਖਵਿੰਦਰ ਸਾਕਾ,
ਰੂਪਨਗਰ: ਸ਼੍ਰੀ ਸਨਾਤਮ ਧਰਮ ਸਭਾ ਨੰਗਲ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਿਵ ਮੰਦਰ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਕੱਢੀ ਗਈ। ਸ਼ੋਭਾ ਯਾਤਰਾ ਦੇ ਵਿੱਚ ਟਰੈਕਟਰ ਟਰਾਲੀਆਂ 'ਤੇ ਖੂਬਸੂਰਤ ਝਾਕੀਆਂ ਸਜਾਈਆਂ ਗਈਆਂ ਸਨ ਜੋ ਕਿ ਖਿੱਚ ਦਾ ਕੇਂਦਰ ਵੀ ਬਣੀਆਂ ਰਹੀਆਂ । ਬਾਜ਼ਾਰਾਂ ਦੇ ਦੁਕਾਨਦਾਰਾਂ ਵੱਲੋਂ ਸ਼ੋਭਾ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਪ੍ਰਸ਼ਾਂਦ ਦੀ ਸੇਵਾ ਵੀ ਕੀਤੀ ਗਈ।
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਸ਼ੋਭਾ ਯਾਤਰਾ ਵਿੱਚ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੇਖੋ ਸ਼ੋਭਾ ਯਾਤਰਾ ਦੀਆਂ ਕੁਝ ਖੂਬਸੂਰਤ ਝਲਕੀਆਂ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Punjab