Home /rupnagar /

ਝੋਨੇ ਦੀ ਖਰੀਦ ਨੂੰ ਲੈ ਕੇ SDM ਨੇ ਅਨਾਜ ਮੰਡੀਆਂ ਦਾ ਕੀਤਾ ਦੌਰਾ   

ਝੋਨੇ ਦੀ ਖਰੀਦ ਨੂੰ ਲੈ ਕੇ SDM ਨੇ ਅਨਾਜ ਮੰਡੀਆਂ ਦਾ ਕੀਤਾ ਦੌਰਾ   

ਅਨਾਜ ਮੰਡੀਆਂ ਦੇ ਦੌਰੇ ਦੌਰਾਨ ਐੱਸਡੀਐੱਮ ਮਨੀਸ਼ਾ ਰਾਣਾ  

ਅਨਾਜ ਮੰਡੀਆਂ ਦੇ ਦੌਰੇ ਦੌਰਾਨ ਐੱਸਡੀਐੱਮ ਮਨੀਸ਼ਾ ਰਾਣਾ  

ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ । ਜਦੋਂ ਕਿਸਾਨ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣਗੇ, ਉਸ ਤੋਂ ਪਹਿਲਾ ਸਾਰੇ ਜਰੂਰੀ ਪ੍ਰਬੰਧ ਮੁਕੰਮਲ ਕਰ ਲਏ ਜਾਣ ।ਇਹ ਨਿਰਦੇਸ਼ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅਨਾਜ ਮੰਡੀ ਅਗੰਮਪੁਰ ਅਤੇ ਕੀਰਤਪੁਰ ਸਾਹਿ?

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ: ਪੰਜਾਬ ਸਰਕਾਰ ਵੱਲੋਂ ਇੱਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ। ਜਦੋਂ ਕਿਸਾਨ ਅਨਾਜ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣਗੇ, ਉਸ ਤੋਂ ਪਹਿਲਾ ਸਾਰੇ ਜਰੂਰੀ ਪ੍ਰਬੰਧ ਮੁਕੰਮਲ ਕਰ ਲਏ ਜਾਣ। ਇਹ ਨਿਰਦੇਸ਼ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅਨਾਜ ਮੰਡੀ ਅਗੰਮਪੁਰ ਅਤੇ ਕੀਰਤਪੁਰ ਸਾਹਿਬ ਦਾ ਦੌਰਾ ਕਰਨ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀਆ ਨੂੰ ਦਿੱਤੇ।

    ਉਨ੍ਹਾਂ ਨੇ ਸਕੱਤਰ ਮਾਰਕੀਟ ਕਮੇਟੀ ਸੁਰਿੰਦਰਪਾਲ ਨੂੰ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਆਮਦ ਤੋਂ ਪਹਿਲਾਂ ਸਾਫ ਸਫਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਪਖਾਨੇ ਅਤੇ ਹੋਰ ਜਰੂਰੀ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਆੜਤੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਉਨ੍ਹਾਂ ਨਾਲ ਮੀਟਿੰਗ ਕਰ ਲਈ ਜਾਵੇ । ਤਰਪਾਲਾ ਆਦਿ ਦੇ ਵੀ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁ਼ਸ਼ਕਿਲ ਨਾ ਹੋਵੇ।

    ਝੋਨੇ ਦੇ ਸੀਜਨ ਦੌਰਾਨ ਫਸਲ ਦੀ ਆਮਦ ਮੌਕੇ ਕਿਸਾਨਾਂ ਦੀ ਸਹੂਲਤ ਦੇ ਵੀ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾਣ। ਅਨਾਜ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦ ਪ੍ਰਬੰਧਾਂ ਲਿਫਟਿੰਗ, ਬਾਰਦਾਨੇ ਦੀ ਪੂਰੀ ਤਿਆਰੀ ਕਰ ਲਈ ਜਾਵੇ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਬੈਂਸ ਵਲੋਂ ਵੀ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਅਗਾਓ ਪ੍ਰਬੰਧਾਂ ਬਾਰੇ ਜਾਇਜਾ ਲਿਆ ਜਾ ਰਿਹਾ ਹੈ । ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ।

    Published by:Drishti Gupta
    First published:

    Tags: Anandpur Sahib, Punjab