ਸੁੱਖਵਿੰਦਰ ਸਾਕਾ
ਰੂਪਨਗਰ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ, ਵਰਤੋ ਤੇ ਸਟੋਰੇਜ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਗੱਲਬਾਤ ਦੌਰਾਨ ਐਸ ਡੀ ਐਮ ਮਨੀਸ਼ਾ ਰਾਣਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਵਿਕਰੀ,ਸਟੋਰੇਜ ਅਤੇ ਵਰਤੋਂ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚਾਈਨਾ ਡੋਰ ਦੀ ਵਿਕਰੀ ਅਤੇ ਸਟੋਰੇਜ ਨਾ ਕਰਨ ਕਿਉਂਕਿ ਇਹ ਡੋਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣੀ ਹੈ, ਜਿਸ ਨਾਲ ਕਈ ਵਾਰ ਕੀਮਤੀ ਜਾਨਾ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਕਈ ਵਾਰ ਕੀਮਤੀ ਜਾਨਾਂ ਗਈਆਂ ਹਨ ਅਤੇ ਅਕਸਰ ਹੀ ਲੋਕ ਜਖਮੀ ਹੋ ਜਾਂਦੇ ਹਨ। ਅਕਸਰ ਕਈ ਵਾਰ ਚਾਈਨਾ ਡੋਰ ਨਾਲ ਸੜਕੀ ਹਾਦਸੇ ਵਾਪਰਨ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਾਰ-ਵਾਰ ਚਾਈਨਾਂ ਡੋਰ ਦੀ ਵਿਕਰੀ, ਪਾਬੰਦੀ ਅਤੇ ਵਰਤੋ ਨਾ ਕਰਨ ਬਾਰੇ ਅਪੀਲ ਕੀਤੀ ਗਈ ਹੈ, ਇਸ ਦੇ ਬਾਵਜੂਦ ਅਜਿਹੀਆਂ ਸ਼ਿਕਾਇਤਾ ਮਿਲਦੀਆਂ ਹਨ ਕਿ ਚਾਈਨਾਂ ਡੋਰ ਦੀ ਵਿਕਰੀ ਅਤੇ ਵਰਤੋਂ ਧੜਾਧੜ ਹੋ ਰਹੀ ਹੈ । ਹੁਣ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾਂ ਡੋਰ ਦੀ ਵਿਕਰੀ ਨਾ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Police, Punjab