Home /rupnagar /

ਡੇਂਗੂ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਕਰਵਾਈ ਫੌਗਿੰਗ, ਤੁਸੀ ਵੀ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ  

ਡੇਂਗੂ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਕਰਵਾਈ ਫੌਗਿੰਗ, ਤੁਸੀ ਵੀ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ  

ਫੋਗਿੰਗ ਕਰਵਾਉਂਦੇ ਹੋਏ ਅਧਿਕਾਰੀ 

ਫੋਗਿੰਗ ਕਰਵਾਉਂਦੇ ਹੋਏ ਅਧਿਕਾਰੀ 

ਇਸ ਮੌਕੇ 'ਤੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ ਤੇ ਸਿਰ ਦਰਦ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ਵਿੱਚੋਂ ਖੁਨ ਵਗਣਾ ਸ਼ਾਮਿਲ ਹੈ

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਰੂਪਨਗਰ : ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਸਿੰਘਪੁਰ ਦੀ ਅਗਵਾਈ ਹੇਠ ਸੀ.ਐਚ.ਸੀ ਸਿੰਘਪੁਰ ਵਿੱਚ ਫੌਗਿੰਗ ਕਰਵਾਈ ਗਈ । ਇਸ ਮੌਕੇ 'ਤੇ ਡਾ.ਵਿਧਾਨ ਚੰਦਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੀ ਐਚ ਸੀ ਸਿੰਘਪੁਰ ਵਿਖੇ ਫੌਗਿੰਗ ਕਰਵਾਈ ਗਈ ਹੈ ਤਾਂ ਜੋ ਡੇਂਗੂ ਦੇ ਮੱਛਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ ।

  ਡੇਂਗੂ ਫੈਲਾਉਣ ਵਾਲਾ ਮੱਛਰ ਖੜੇ ਸਾਫ਼ ਪਾਣੀ ਵਿੱਚ ਪਲਦਾ ਹੈ, ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਗਮਲਿਆਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ,ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰਾਂ ਢੱਕ ਕੇ ਰੱਖੋ,ਹਫ਼ਤੇ ਵਿੱਚ ਕੂਲਰ ਅਤੇ ਗਮਲਿਆਂ ਨੂੰ ਇੱਕ ਵਾਰੀ ਖ਼ਾਲੀ ਕਰ ਕੇ ਸੁਕਾਇਆ ਜਾਵੇ, ਕੱਪੜੇ ਅਜਿਹੇ ਪਹਿਨੋ ਜਿਸ ਵਿੱਚ ਸਰੀਰ ਪੂਰੀ ਤਰਾਂ ਢਕਿਆ ਰਹੇ, ਮੱਛਰ ਮਾਰਨ ਵਾਲੇ ਯੰਤਰਾਂ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ ।

  ਇਸ ਮੌਕੇ 'ਤੇ ਬਲਜੀਤ ਸਿੰਘ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ ਤੇ ਸਿਰ ਦਰਦ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ਵਿੱਚੋਂ ਖੁਨ ਵਗਣਾ ਸ਼ਾਮਿਲ ਹੈ, ਜੇਕਰ ਇਨ੍ਹਾਂ ਲੱਛਣਾਂ ਵਿੱਚੋਂ ਕੋਈ ਵੀ ਲੱਛਣ ਕਿਸੀ ਵਿਅਕਤੀ ਨੂੰ ਲੱਗਦਾ ਹੈ ਤਾਂ ਉਹ ਤੁਰੰਤ ਸਰਕਾਰੀ ਹਸਪਤਾਲ ਰੂਪਨਗਰ ਵਿੱਚ ਡਾਕਟਰ ਤੋਂ ਆਪਣਾ ਚੈੱਕਅਪ ਕਰਵਾ ਕੇ ਆਪਣਾ ਟੈੱਸਟ ਕਰਵਾ ਸਕਦਾ ਹੈ । ਇਸ ਮੌਕੇ 'ਤੇ ਮਲਟੀਪਰਪਜ਼ ਹੈਲਥ ਵਰਕਰ ਹਾਜ਼ਰ ਸਨ ।

  Published by:Tanya Chaudhary
  First published:

  Tags: Dengue, Health news, Punjab, Ropar