ਸੁੱਖਵਿੰਦਰ ਸਾਕਾ
ਰੂਪਨਗਰ : ਦੇਸ਼ ਦੇ ਪ੍ਰਧਾਨ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਰੂਪਨਗਰ ਦੇ ਨੰਗਲ ਡੈਮ ਵਿਖੇ ਵੱਖ ਵੱਖ ਕਰਮਚਾਰੀ ਸੰਗਠਨਾਂ ਵੱਲੋਂ ਉਨ੍ਹਾਂ ਦਾ ਜਨਮ ਦਿਹਾਡ਼ਾ ਮਨਾਇਆ ਗਿਆ ।ਇਸ ਮੌਕੇ ਕਰਮਚਾਰੀਆਂ ਵੱਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਸੰਗਠਨਾਂ ਦੇ ਆਗੂਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਖੂਬਸੂਰਤ ਸ਼ਹਿਰ ਨੰਗਲ ਡੈਮ ਨੂੰ ਵਸਾਉਣ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਅਹਿਮ ਯੋਗਦਾਨ ਰਿਹਾ ਹੈ । ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ ਨਿਰਮਾਣ ਕਾਰਜ 'ਚ ਵੀ ਉਨ੍ਹਾਂ ਅਹਿਮ ਹਿੱਸਾ ਪਾਇਆ ਹੈ ਕਿਉਂਕਿ ਜਦੋਂ ਭਾਖੜਾ ਡੈਮ ਦਾ ਨਿਰਮਾਣ ਹੋਇਆ ਸੀ ਤਾਂ ਉਸ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਕਰੀਬਨ 13 ਵਾਰ ਇੱਥੇ ਆਏ ਸਨ । ਇਸ ਮੌਕੇ 'ਤੇ ਵੱਖ ਵੱਖ ਸੰਗਠਨਾਂ ਦੇ ਬਹੁ ਗਿਣਤੀ 'ਚ ਕਰਮਚਾਰੀ ਮੌਜੂਦ ਸਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।