Home /rupnagar /

10 ਅਕਤੂਬਰ ਤੋਂ ਸ਼ੁਰੂ ਹੋਵੇਗਾ ਮੁਫ਼ਤ ਡੇਅਰੀ ਸਿਖਲਾਈ ਕੋਰਸ, ਇੰਝ ਜਮ੍ਹਾ ਕਰਵਾ ਸਕਦੇ ਹੋ ਬਿਨੈ ਪੱਤਰ  

10 ਅਕਤੂਬਰ ਤੋਂ ਸ਼ੁਰੂ ਹੋਵੇਗਾ ਮੁਫ਼ਤ ਡੇਅਰੀ ਸਿਖਲਾਈ ਕੋਰਸ, ਇੰਝ ਜਮ੍ਹਾ ਕਰਵਾ ਸਕਦੇ ਹੋ ਬਿਨੈ ਪੱਤਰ  

ਫਾਈਲ ਫੋਟੋ

ਫਾਈਲ ਫੋਟੋ

ਰੂਪਨਗਰ ਜ਼ਿਲ੍ਹੇ 'ਚ ਮੁਫਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ ਤੋਂ ਲਗਾਇਆ ਜਾ ਰਿਹਾ ਹੈ ਜਿਸ ਸੰਬੰਧੀ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਪੰਜਾਬ/ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾ?

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਰੂਪਨਗਰ ਜ਼ਿਲ੍ਹੇ 'ਚ ਮੁਫਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ ਤੋਂ ਲਗਾਇਆ ਜਾ ਰਿਹਾ ਹੈ। ਜਿਸ ਸੰਬੰਧੀ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਪੰਜਾਬ/ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਚਲਾਇਆ ਜਾਣਾ ਹੈ।

ਇਸ ਸਿਖਲਾਈ ਕੋਰਸ ਲਈ ਕਾਊਂਸਲਿੰਗ 06 ਅਕਤੂਬਰ ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਰੂਪਨਗਰ ਵਿਖੇ ਰੱਖੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਉਨ੍ਹਾਂ ਵਿਅਕਤੀਆਂ ਨੂੰ ਹੀ ਸਿਖਲਾਈ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਪਾਸ ਹੋਵੇ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ । ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਬਿਲਕੁਲ ਮੁਫਤ ਕਰਵਾਈ ਜਾ ਰਹੀ ਹੈ । ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜ਼ੀਫਾ ਵੀ ਦਿੱਤਾ ਜਾਵੇਗਾ।

ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਰੂਪਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਬਿਨੈ ਪੱਤਰ ਦੇ ਸਕਦੇ ਹਨ । ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 01881-220228 'ਤੇ ਸੰਪਰਕ ਕਰ ਸਕਦੇ ਹਨ।

Published by:Drishti Gupta
First published:

Tags: Anandpur Sahib, Punjab