Home /rupnagar /

Rupnagar: ਡੇਂਗੂ ਦੀ ਰੋਕਥਾਮ ਨੂੰ ਲੈ ਕੇ ਸਿਹਤ ਵਿਭਾਗ ਚੌਕਸ, ਘਰਾਂ-ਦੁਕਾਨਾਂ 'ਚ ਕੀਤੀ ਜਾ ਰਹੀ ਹੈ ਚੈਕਿੰਗ  

Rupnagar: ਡੇਂਗੂ ਦੀ ਰੋਕਥਾਮ ਨੂੰ ਲੈ ਕੇ ਸਿਹਤ ਵਿਭਾਗ ਚੌਕਸ, ਘਰਾਂ-ਦੁਕਾਨਾਂ 'ਚ ਕੀਤੀ ਜਾ ਰਹੀ ਹੈ ਚੈਕਿੰਗ  

ਡੇਂਗੂ ਦੇ ਲਾਰਵੇ ਦੀ ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ  

ਡੇਂਗੂ ਦੇ ਲਾਰਵੇ ਦੀ ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ  

ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਨੂੰ ਲੈ ਕਿ ਸਿਹਤ ਵਿਭਾਗ ਸਰਗਰਮੀ ਨਾਲ ਕਾਰਜ ਕਰ ਰਿਹਾ ਹੈ, ਜਿਸ ਤਹਿਤ ਕੀਰਤਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਡੇਂਗੂ ਰੋਗ ਪੈਦਾ ਕਰਨ ਵਾਲੇ ਮੱਛਰ ਦੇ ਲਾਰਵੇ ਦੀ ਚੈਕਿੰਗ ਜਾਰੀ ਹੈ।

  • Share this:

ਸੁੱਖਵਿੰਦਰ ਸਾਕਾ

ਕੀਰਤਪੁਰ ਸਾਹਿਬ/ਰੂਪਨਗਰ : ਡੇਂਗੂ ਦੇ ਵਧਦੇ ਕੇਸਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਵੱਖ ਵੱਖ ਥਾਵਾਂ 'ਤੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਨੂੰ ਲੈ ਕਿ ਸਿਹਤ ਵਿਭਾਗ ਸਰਗਰਮੀ ਨਾਲ ਕਾਰਜ ਕਰ ਰਿਹਾ ਹੈ, ਜਿਸ ਤਹਿਤ ਕੀਰਤਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਡੇਂਗੂ ਰੋਗ ਪੈਦਾ ਕਰਨ ਵਾਲੇ ਮੱਛਰ ਦੇ ਲਾਰਵੇ ਦੀ ਚੈਕਿੰਗ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਦੇ ਅਧੀਨ ਪੈਂਦੇ ਸਬ ਸੈਂਟਰਾਂ 'ਤੇ ਸਿਹਤ ਕਾਮਿਆਂ ਦੁਆਰਾ ਡੇਂਗੂ ਰੋਕੂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਘਰਾਂ, ਦਫ਼ਤਰਾਂ ਅਤੇ ਦੁਕਾਨਾਂ ਵਿੱਚ ਜਾ ਕਿ ਜਿੱਥੇ ਲੋਕਾਂ ਨੂੰ ਡੇਂਗੂ -ਮਲੇਰੀਆ ਤੋਂ ਬਚਾਅ ਲਈ ਸਾਵਧਾਨ ਕੀਤਾ ਜਾਂਦਾ ਹੈ, ਉੱਥੇ ਖੜੇ ਪਾਣੀ ਵਿੱਚ ਲਾਰਵੇ ਦਾ ਨਿਰੀਖਣ ਕਰਦੇ ਹੋਏ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬਲਾਕ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਹੁਮੰਤਵੀ ਸਿਹਤ ਕਾਮੇ ਸਿਹਤ ਸੁਪਰਵਾਈਜ਼ਰਾਂ ਦੀ ਨਿਗਰਾਨੀ ਤਹਿਤ ਵੱਖ ਵੱਖ ਘਰਾਂ ਵਿੱਚ ਖੁੱਲ੍ਹੇ ਖੇਤਰਾਂ ਵਿੱਚ ਪਏ ਕਬਾੜ ਆਦਿ ਵਿੱਚ ਜਾ ਕੇ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਅਤੇ ਜਿੱਥੇ ਕਿਤੇ ਵੀ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਵਿੱਚ ਲਾਰਵੇ ਨੂੰ ਮਾਰਨ ਵਾਲੀਆਂ ਦਵਾਈਆਂ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਕਿ ਤੇਜ਼ ਬੁਖ਼ਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਪਿਛਲੇ ਦਿਨਾਂ ਵਿੱਚ ਡੇਂਗੂ ਦੇ ਮਰੀਜਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ ਇਸ ਲਈ ਸਾਨੂੰ ਸਾਵਧਾਨ ਰਹਿ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ ।

ਇਸ ਸਾਲ ਹੁਣ ਤੱਕ ਬਲਾਕ ਵਿੱਚ ਡੇਂਗੂ ਦੇ 23 ਮਰੀਜ਼ ਪਾਜੀਟਿਵ ਪਏ ਗਏ ਹਨ । ਇਹ ਸਾਰੇ ਮਰੀਜ਼ ਹੁਣ ਬਿਲਕੁਲ ਤੰਦਰੁਸਤ ਹਨ । ਸੀਨੀਅਰ ਮੈਡੀਕਲ ਅਫ਼ਸਰ ਨੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਰੁੱਤ ਵਿੱਚ ਸਾਰੇ ਨਾਗਰਿਕ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਆਪਣੇ ਘਰਾਂ ਅਤੇ ਆਲੇ ਦੁਆਲੇ ਮੀਂਹ ਦਾ ਪਾਣੀ ਜਾਂ ਕਿਸੇ ਵੀ ਤਰ੍ਹਾਂ ਦਾ ਸਾਫ਼ ਪਾਣੀ ਇਕੱਠਾ ਨਾ ਹੋਣ ਦੇਣ, ਹਵਾ ਵਾਲੇ ਕੂਲਰਾਂ, ਫ਼ਰਿਜਾਂ ਦੀਆਂ ਪਿਛਲੀਆਂ ਟੈਂਕੀਆਂ ਆਦਿ ਵਿੱਚ ਖ਼ਾਸ ਤੌਰ 'ਤੇ ਪਾਣੀ ਦੀ ਸਫ਼ਾਈ ਕੀਤੀ ਜਾਵੇ।

ਸਿਹਤ ਕਾਮਿਆਂ ਵੱਲੋਂ ਘਰ ਘਰ ਜਾ ਕੇ ਕੀਤੀਆਂ ਜਾਣ ਵਾਲੀਆ ਗਤੀਵਿਧੀਆਂ ਲਈ ਸਹਿਯੋਗ ਕੀਤਾ ਜਾਵੇ । ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਮੱਛਰ ਮਾਰਨ ਵਾਲੀਆਂ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੇ ਬੁਖ਼ਾਰ ਦੀ ਸ਼ਿਕਾਇਤ ਹੋਣ 'ਤੇ ਡੇਂਗੂ ਦੀ ਜਾਂਚ ਜ਼ਰੂਰ ਕਰਵਾਈ ਜਾਵੇ ।

Published by:Tanya Chaudhary
First published:

Tags: Dengue, Health, Ropar