ਸੁੱਖਵਿੰਦਰ ਸਾਕਾ
ਰੂਪਨਗਰ : ਨੰਗਲ ਤਹਿਸੀਲ ਦੇ ਤਹਿਸੀਲਦਾਰ ਮਨੀਸ਼ ਕੁਮਾਰ ਵੱਲੋਂ ਸਰਕਾਰੀ ਆਦੇਸ਼ਾਂ ਦੇ ਅਨੁਸਾਰ ਸੁਰੱਖਿਆ ਨੂੰ ਲੈ ਕੇ ਨਾਕਾ ਲਗਾ ਕੇ ਸਕੂਲੀ ਬੱਸਾਂ ਅਤੇ ਸਰਕਾਰੀ ਬੱਸਾਂ ਦੀ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਬੱਸਾਂ ਦੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਬੱਸਾਂ ਦੇ ਚਲਾਨ ਵੀ ਕੀਤੇ ਗਏ। ਗੱਲਬਾਤ ਦੌਰਾਨ ਨੰਗਲ ਦੇ ਤਹਿਸੀਲਦਾਰ ਮਨੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਆਦੇਸ਼ਾਂ ਤਹਿਤ ਰੁਟੀਨ ਹੀ ਸ਼ਹਿਰ ਵਿੱਚ ਵੱਖ ਵੱਖ ਥਾਂਵਾਂ 'ਤੇ ਨਾਕੇ ਲਗਾ ਕੇ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਤੇ ਜਿੰਨਾਂ ਬੱਸਾਂ ਦੇ ਅੰਦਰ ਸੁਰੱਖਿਆ ਦੇ ਪ੍ਰਬੰਧ ਪੂਰੇ ਨਹੀਂ ਹਨ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ । ਪਿਛਲੇ ਦਿਨਾਂ ਤੋਂ ਚਲ ਰਹੀ ਰੁਟੀਨ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਹੁਣ ਤੱਕ 8 ਦੇ ਕਰੀਬ ਚਲਾਨ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਸਮੇਂ 'ਚ ਵੀ ਇਹ ਰੁਟੀਨ ਚੈਕਿੰਗ ਜਾਰੀ ਰਹੇਗੀ ਤੇ ਸੁਰੱਖਿਆ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਦਾਰਿਆਂ ਦੀਆਂ ਚੱਲਦੀਆਂ ਬੱਸਾਂ 'ਤੇ ਇੰਝ ਹੀ ਕਾਰਵਾਈ ਕੀਤੀ ਜਾਵੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fined, Punjab, Punjab government, Ropar