Home /rupnagar /

ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ 13 ਤੋਂ 15 ਅਗਸਤ ਤੱਕ ਲਹਿਰਾਇਆ ਜਾਵੇਗਾ ਤਿਰੰਗਾ ਝੰਡਾ  

ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ 13 ਤੋਂ 15 ਅਗਸਤ ਤੱਕ ਲਹਿਰਾਇਆ ਜਾਵੇਗਾ ਤਿਰੰਗਾ ਝੰਡਾ  

ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ  

ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਰਾਇਆ ਜਾਵੇਗਾ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ, ਦਫਤਰ ਉਤੇ ਲਹਿਰਾਉਣ ਦੀ ਆਗਿਆ ਦਿੱਤੀ ਹੈ ।

  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ 'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਤਹਿਤ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਰਾਇਆ ਜਾਵੇਗਾ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ, ਦਫਤਰ ਉਤੇ ਲਹਿਰਾਉਣ ਦੀ ਆਗਿਆ ਦਿੱਤੀ ਹੈ।

ਉਹਨਾਂਕਿਹਾ ਕਿ ਤੁਸੀਂ ਇਹ ਝੰਡੇ ਕਿਸੇ ਵੀ ਦਫਤਰ, ਸਕੂਲ, ਸੇਵਾ ਕੇਂਦਰ, ਵੇਰਕਾ ਬੂਥ ਆਦਿ ਤੋਂ ਖਰੀਦ ਸਕਦੇ ਹੋ। ਇਸ ਮੌਕੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਕੱਪੜੇ ਦੇ ਝੰਡੇ ਲੋਕੀ ਆਪਣੇ ਘਰਾਂ ਦੁਕਾਨਾਂ ਅਤੇ ਹੋਰ ਸਥਾਨਾਂ ਤੇ ਲਗਾਉਣਗੇ ਉਹਨਾਂ ਝੰਡਿਆਂ ਨੂੰ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਲਗਾਏ ਜਾਣ ਤੋਂ ਬਾਅਦ ਕੱਪੜੇ ਦੇ ਬਣੇ ਹੋਏ ਝੰਡਿਆਂ ਨੂੰ ਬੜੇ ਹੀ ਸਨਮਾਨ ਨਾਲ ਸੰਭਾਲ ਕੇ ਰੱਖਿਆ ਜਾਵੇ।

ਇਹ ਝੰਡੇ ਸਰਕਾਰੀ ਸਕੂਲਾਂ, ਕਾਲਜਾਂ, ਦਫਤਰਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਤੇ ਲਹਿਰਾਏ ਜਾਣਗੇ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।

Published by:rupinderkaursab
First published:

Tags: Punjab, Ropar