ਸੁੱਖਵਿੰਦਰ ਸਾਕਾ
ਰੂਪਨਗਰ: ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ ਅੱਜ 59 ਸਾਲ ਪੂਰੇ ਹੋ ਗਏ ਹਨ। ਜਿਸ ਦੇ ਸੰਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੈਨੇਜਮੈਂਟ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ । ਇਸ ਖਾਸ ਸਮਾਗਮ 'ਚ ਬੀ ਬੀ ਐਮ ਬੀ ਦੇ ਚੇਅਰਮੈਨ ਸੰਜੇ ਸ੍ਰੀਵਾਸਤਵ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਦੇ ਨਾਲ ਬੀ ਬੀ ਐਮ ਬੀ ਦੇ ਕਈ ਹੋਰ ਅਫਸਰ ਵੀ ਮੌਜੂਦ ਸਨ। ਚੇਅਰਮੈਨ ਸੰਜੇ ਸ੍ਰੀਵਾਸਤਵ ਭਾਖੜਾ ਰੇਲ 'ਚ ਸਵਾਰ ਹੋ ਕੇ ਭਾਖੜਾ ਡੈਮ ਵਿਖੇ ਪਹੁੰਚੇ। ਭਾਖੜਾ ਡੈਮ ਪਹੁੰਚਣ 'ਤੇ ਉਨ੍ਹਾਂ ਦਾ ਅਫ਼ਸਰਾਂ ਅਤੇ ਕਰਮਚਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਚੇਅਰਮੈਨ ਵੱਲੋਂ ਇਸ ਵਿਸ਼ੇਸ਼ ਦਿਹਾੜੇ 'ਤੇ ਭਾਖੜਾ ਡੈਮ ਦੇ ਨਿਰਮਾਣ ਸਮੇਂ ਸ਼ਹੀਦ ਹੋਏ ਲੋਕਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਗੱਲਬਾਤ ਦੌਰਾਨ ਜਿੱਥੇ ਚੇਅਰਮੈਨ ਨੇ ਇਸ ਵਿਸ਼ੇਸ਼ ਦਿਹਾੜੇ ਦੀਆਂ ਸਾਰੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਉਨ੍ਹਾਂ ਕਿਹਾ ਕਿ ਭਾਖੜਾ ਡੈਮ ਦੇ 59 ਸਾਲ ਪੂਰੇ ਹੋਣ 'ਤੇ ਅਸੀਂ ਅੱਜ ਉਨ੍ਹਾਂ ਲੋਕਾਂ ਨੂੰ ਵੀ ਯਾਦ ਕਰ ਰਹੇ ਹਾਂ ਜਿਨ੍ਹਾਂ ਦੀ ਮਿਹਨਤ ਸਦਕਾ ਭਾਖੜਾ ਡੈਮ ਦਾ ਨਿਰਮਾਣ ਹੋ ਸਕਿਆ ਹੈ। ਬਹੁਤ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਇਸ ਡੈਮ ਦੇ ਨਿਰਮਾਣ ਸਮੇਂ ਆਪਣੀਆਂ ਜਾਨਾਂ ਵੀ ਗੁਆਈਆਂ ਸਨ ਤੇ ਅੱਜ ਇਸ ਵਿਸ਼ੇਸ਼ ਦਿਹਾਡ਼ੇ 'ਤੇ ਅਸੀਂ ਉਨ੍ਹਾਂ ਲੋਕਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਾਂ।
ਇਸਦੇ ਨਾਲ ਹੀ ਮੈਨੇਜਮੈਂਟ ਵਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਕਰਮਚਾਰੀਆਂ ਦੀ 3 ਕਿਲੋਮੀਟਰ ਦੀ ਦੌੜ ਵੀ ਕਰਵਾਈ ਗਈ ਜਿਸ ਨੂੰ ਹਰੀ ਝੰਡੀ ਦੇ ਕੇ ਬੀ ਬੀ ਐਮ ਬੀ ਚੇਅਰਮੈਨ ਵੱਲੋਂ ਸ਼ੁਰੂ ਕੀਤਾ ਗਿਆ । ਉਪਰੰਤ ਜੇਤੂ ਖਿਡਾਰੀਆਂ ਨੂੰ ਮੈਨੇਜਮੈਂਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Punjab