Home /rupnagar /

ਸਕੂਲੀ ਬੱਚੀ ਨੇ ਕਵਿਤਾ ਰਾਹੀਂ ਕਿਸਾਨਾਂ ਨੂੰ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ

ਸਕੂਲੀ ਬੱਚੀ ਨੇ ਕਵਿਤਾ ਰਾਹੀਂ ਕਿਸਾਨਾਂ ਨੂੰ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ

X
ਪਰਾਲੀ

ਪਰਾਲੀ ਨਾ ਸਾੜਨ ਦਾ ਸੁਨੇਹਾ ਦਿੰਦੀ ਹੋਈ ਬੱਚੀ  

ਪਰਾਲੀ ਨਾ ਸਾੜਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਤਰੀਕੇ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਟੀਮਾਂ ਬਣਾ ਕੇ ਖੇਤਾਂ ਵਿੱਚ ਪਹੁੰਚ ਕਰਨ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਵੱਖੋ ਵੱਖਰੇ ਕੈਂਪ ਲਗਾ ਵੀ ਕਿਸਾਨਾਂ ਨੂੰ ਪਰਾਲੀ ਸਾੜਨ ਨਾ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ  । ਕਿਉਂਕਿ ਬੀਤ?

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : 

    ਪਰਾਲੀ ਨਾ ਸਾੜਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਤਰੀਕੇ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਟੀਮਾਂ ਬਣਾ ਕੇ ਖੇਤਾਂ ਵਿੱਚ ਪਹੁੰਚ ਕਰਨ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਵੱਖੋ ਵੱਖਰੇ ਕੈਂਪ ਲਗਾ ਵੀ ਕਿਸਾਨਾਂ ਨੂੰ ਪਰਾਲੀ ਸਾੜਨ ਨਾ ਹੋਣ ਵਾਲੇ ਨੁਕਸਾਨਾਂ ਸੰਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ । ਕਿਉਂਕਿ ਬੀਤੇ ਦਿਨਾਂ ਤੋਂ ਪਰਾਲੀ ਸਾੜਨ ਦੇ ਨਾਲ ਹਵਾ ਪ੍ਰਦੂਸ਼ਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਖਬਰਾਂ ਅਨੁਸਾਰ ਕੁਝ ਕੁ ਇਲਾਕਿਆਂ 'ਚ ਤਾਂ ਹਵਾ ਇੰਨੀ ਪ੍ਰਦੂਸ਼ਿਤ ਹੋ ਚੁੱਕੀ ਹੈ ਕਿ ਲੋਕਾਂ ਦਾ ਸਾਹ ਵੀ ਲੈਣਾ ਮੁਸ਼ਕਿਲ ਹੋਇਆ ਪਿਆ ਹੈ। ਰੂਪਨਗਰ 'ਚ ਇੱਕ ਸਮਾਗਮ ਦੌਰਾਨ ਸਕੂਲੀ ਵਿਦਿਆਰਥਣ ਦੁਆਰਾ ਕਵਿਤਾ ਗਾ ਕੇ ਪਰਾਲੀ ਨਾ ਸਾੜਨ ਦਾ ਇੱਕ ਵਧੀਆ ਸੁਨੇਹਾ ਦਿੱਤਾ ਗਿਆ ਹੈ , ਜਿਸ ਦੀ ਕਿ ਖੂਬ ਸ਼ਲਾਘਾ ਵੀ ਹੋ ਰਹੀ ਹੈ । ਤੁਸੀਂ ਵੀ ਸੁਣੋ ਇਸ ਛੋਟੀ ਬੱਚੀ ਦਾ ਇਹ ਖ਼ਾਸ ਸੁਨੇਹਾ

    First published: