ਸੁੱਖਵਿੰਦਰ ਸਾਕਾ
ਰੂਪਨਗਰ: ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸਰਸਰੀ ਸੁਧਾਈ ਯੋਗਤਾ 01.01.2023 ਦੀ ਸ਼ੁਰੂਆਤ ਵਿੱਚ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ ਹੈ, ਇਹ ਵੋਟਰ ਸੂਚੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਬੂਥ ਦੇ ਬੂਥ ਲੈਵਲ ਅਫਸਰ ਕੋਲ ਦੇਖਣ ਲਈ ਉਪਲਬਧ ਕਰਵਾ ਦਿੱਤੀ ਹੈ। ਇਹ ਪ੍ਰਗਟਾਵਾ ਐਸ.ਡੀ.ਐਮ.ਮਨੀਸ਼ਾ ਰਾਣਾ ਆਈ.ਏ.ਐਸ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ 49-ਅਨੰਦਪੁਰ ਸਾਹਿਬ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਚੋਣ ਸਾਖਰਤਾ ਕਲੱਬਾਂ ਰਾਹੀਂ ਵਿਸ਼ੇਸ਼ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ਤੇ ਸਰਸਰੀ ਸੁਧਾਈ 2023 ਸਬੰਧੀ ਵਿਸ਼ੇਸ਼ ਸਵੀਪ ਪ੍ਰੋਗਰਾਮ ਵੀ ਜਾਰੀ ਕੀਤਾ, ਜਿਸ ਮੁਤਾਬਿਕ ਹਲਕੇ ਵਿੱਚ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਹਨ । ਇਸ ਮੌਕੇ 'ਤੇ ਉਨ੍ਹਾਂ ਨੇ ਵਿਧਾਨ ਸਭਾ ਹਲਕੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਦੀ ਉਮਰ 1 ਜਨਵਰੀ 2023 ਨੂੰ 18 ਸਾਲ ਦੀ ਹੋ ਰਹੀ ਹੈ ਉਹ 09 ਨਵੰਬਰ ਤੋਂ 08 ਦਸੰਬਰ 2022 ਤੱਕ ਆਪਣੇ ਬੀ.ਐਲ.ਓ. ਜਾਂ ਐਸ.ਡੀ.ਐਮ. ਦਫਤਰ ਵਿਖੇ ਤਾਲਮੇਲ ਕਰਕੇ ਆਪਣੀ ਵੋਟ ਸਬੰਧੀ ਫਾਰਮ ਨੰਬਰ 6 ਭਰ ਸਕਦਾ ਹੈ, ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਆਨਲਾਈਨ ਵੀ ਅਪਲਾਈ ਕਰ ਸਕਦਾ ਹੈ।
ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਹੁਣ ਸਾਲ ਵਿੱਚ 4 ਮਿਤੀਆਂ ਨੂੰ ਯੋਗਤਾ ਮਿਤੀ ਮੰਨ ਕੇ ਵੋਟ ਬਣਾਈ ਜਾਵੇਗੀ ਜੋ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਹੋਵੇਗੀ । ਇਸ ਪ੍ਰੋਗਰਾਮ ਦੌਰਾਨ ਬੱਚਿਆਂ ਵੱਲੋਂ ਵਿਸ਼ੇਸ਼ ਨਾਟਕ ਰਾਹੀਂ ਵੋਟ ਬਣਾਉਣ ਲਈ ਜਾਗਰੂਕ ਕੀਤਾ । ਇਸ ਮੋਕੇ 'ਤੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਐਨ.ਸੀ.ਸੀ. ਅਫਸਰ ਵੱਲੋਂ ਵੀ ਅਪੀਲ ਕੀਤੀ ਗਈ ਕਿ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Punjab