Home /rupnagar /

ਅਨੋਖਾ ਪ੍ਰਦਰਸ਼ਨ: ਬੇਰੁਜ਼ਗਾਰੀ ਨੂੰ ਲੈ ਕੇ ਨੌਜਵਾਨਾਂ ਨੇ ਚੌਕ 'ਚ ਲਗਾਇਆ ਪਕੌੜਿਆਂ ਦਾ ਸਟਾਲ  

ਸਟਾਲ

ਸਟਾਲ ਲਗਾ ਕੇ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ  

ਰੂਪਨਗਰ : ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਬੇਰੁਜ਼ਗਾਰੀ ਨੂੰ ਲੈ ਕੇ ਨੰਗਲ ਦੇ ਆਈ ਬਲਾਕ ਚੌਂਕ ਵਿਖੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਪਕੌੜਿਆਂ ਦਾ ਸਟਾਲ ਲਗਾਇਆ ਤੇ ਦਿਨੋਂ ਦਿਨ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਬੀਜੇਪੀ ਸਰਕਾਰ ਖ਼ਿਲਾਫ਼ ਰੋਸ਼ ਜ਼ਾਹਿਰ ਕੀਤਾ। ਜ਼ਿਲ੍ਹਾ ਯੂਥ ਪ੍ਰਧਾਨ ਡਾ ਅੱਛਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਬੇਰੁਜ਼ਗਾਰੀ ਨੂੰ ਲੈ ਕੇ ਨੰਗਲ ਦੇ ਆਈ ਬਲਾਕ ਚੌਂਕ ਵਿਖੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਪਕੌੜਿਆਂ ਦਾ ਸਟਾਲ ਲਗਾਇਆ ਤੇ ਦਿਨੋਂ ਦਿਨ ਵੱਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਬੀਜੇਪੀ ਸਰਕਾਰ ਖ਼ਿਲਾਫ਼ ਰੋਸ਼ ਜ਼ਾਹਿਰ ਕੀਤਾ। ਜ਼ਿਲ੍ਹਾ ਯੂਥ ਪ੍ਰਧਾਨ ਡਾ ਅੱਛਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਗਿਆ।

    ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਡਾ ਅੱਛਰ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਪ੍ਰਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ । ਜਿਸ ਨੂੰ ਲੈ ਕੇ ਸਰਕਾਰ ਨੂੰ ਜਗਾਉਣ ਦੇ ਲਈ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਵੱਲੋਂ ਸਟਾਲ ਲਗਾ ਕੇ ਪਕੌੜੇ ਵੇਚੇ ਗਏ ਤਾਂ ਜੋ ਵੱਡੇ ਵੱਡੇ ਵਾਅਦਿਆਂ ਤੋਂ ਨਾਕਾਮ ਸਰਕਾਰ ਨੂੰ ਜਗਾਇਆ ਜਾ ਸਕੇ।

    Published by:Rupinder Kaur Sabherwal
    First published:

    Tags: Punjab, Ropar, Unemployment