ਚਰਨਜੀਵ ਕੌਸ਼ਲ
ਜਿਲ੍ਹਾ ਸੰਗਰੂਰ : ਦੇ ਸੁਨਾਮ-ਬਠਿੰਡਾ ਰੋਡ 'ਤੇ ਪਿੰਡ ਬੀਰ ਕਲਾਂ ਦੇ ਬਾਹਰ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਸੜਕ ਹਾਦਸੇ 'ਚ ਤਿੰਨ ਬਜ਼ੁਰਗ ਤੇ ਇੱਕ ਨੌਜਵਾਨ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
ਜਿਕਰਯੋਗ ਹੈ ਕਿ ਇੱਕ ਕਾਰ ਵਿੱਚ 4 ਲੋਕ ਉਹ ਸਨ ਜੋ ਕਿ ਪਟਿਆਲਾ ਸਿਵਲ ਹਸਪਤਾਲ ਤੋਂ ਬਜ਼ੁਰਗ ਮਾਂ ਦੀਆਂ ਅੱਖਾਂ ਦਾ ਇਲਾਜ ਕਰਵਾਉਣ ਲਈ ਹਸਪਤਾਲ ਜਾ ਰਹੇ ਸੀ, ਤੇ ਦੂਜੀ ਕਾਰ ਵਿੱਚ 4 ਲੋਕ ਉਹ ਸਨ ਜੋ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਆਪਣੇ ਪਰਿਵਾਰਕ ਮੈਂਬਰ ਦਾ ਇਲਾਜ ਕਰਵਾ ਕੇ ਵਾਪਸ ਆ ਰਹੇ ਸਨ।
ਇਸ ਹਾਦਸੇ ਵਿੱਚ ਦੋਨੋਂ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ 'ਚ 2 ਬਜ਼ੁਰਗਾਂ ਦੀ ਮੌਕੇ 'ਤੇ ਹੀ ਅਤੇ ਜ਼ਖਮੀ ਨੌਜਵਾਨ ਦੀ ਸੁਨਾਮ ਦੇ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ 5 ਹੋਰ ਜਖਮੀਂ ਲੋਕਾਂ ਨੂੰ ਸਿਵਲ ਹਸਪਤਾਲ ਸੁਨਾਮ ਤੋਂ ਪਟਿਆਲਾ ਰੈਫਰ ਕੀਤਾ ਗਿਆ, ਜਿਨ੍ਹਾਂ 'ਚੋਂ ਇਕ ਬਜ਼ੁਰਗ ਦੀ ਪਟਿਆਲਾ 'ਚ ਮੌਤ ਹੋ ਗਈ, ਜਦਕਿ 4 ਵਿਅਕਤੀ ਗੰਭੀਰ ਜ਼ਖਮੀ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Car accident, Death, Sangrur news