ਚਰਨਜੀਵ ਕੌਸ਼ਲ
ਸੰਗਰੂਰ ਦੇ ਪਿੰਡ ਲੱਡੀ ਵਿੱਚ ਹੋਈ ਭਾਰੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਮਾਯੂਸੀ ਛਾ ਗਈ ਹੈ। ਬੀਤੀ ਰਾਤ ਬਦਲੇ ਮੌਸਮ ਨਾਲ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਭਰਵੀਂ ਬਰਸਾਤ ਹੋਈ। ਬਰਸਾਤ ਨਾਲ 60 ਫ਼ੀਸਦੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ।
ਇਸ ਨੂੰ ਲੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਇਸ ਸਮੇਂ ਪੰਜਾਬ 'ਚ ਕਣਕ ਦੀ ਫਸਲ ਪੱਕ ਚੁੱਕੀ ਹੈ। ਸਰ੍ਹੋਂ ਦੀ ਫਸਲ ਵੀ ਪੱਕ ਗਈ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Rain, Sangrur news