ਸੰਗਰੂਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇੱਕ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਮਿਲੀ ਜਾਣਕਾਰੀ ਦੇ ਮੁਤਾਬਕ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਦਾ ਨੌਜਵਾਨ ਜੋ ਕਿ ਇੱਕ ਕਬੱਡੀ ਖਿਡਾਰੀ ਵੀ ਸੀ ਉਸ ਦੀ ਰੋਡ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੌਜਵਾਨ ਆਗੂ ਰਜਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ ਪੁੱਤਰ ਦਰਸ਼ਨ ਸਿੰਘ ਵਾਸੀ ਛੀਨੀਵਾਲ ਕਲਾਂ ਆਪਣੀ ਪਤਨੀ ਨਾਲ ਰਾਏਕੋਟ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।
ਵਿਆਹ ਸਮਾਗਮ ਤੋਂ ਜਦੋਂ ਉਹ ਵਾਪਸ ਪਰਤ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਵਿਚਕਾਰ ਬਣੇ ਡਵਾਈਡਰ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਨਿਰਮਲ ਸਿੰਘ ਨਿੰਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪਿੰਡ ਵਾਸੀ ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ ਦਾ ਅਜੇ ਦੋ ਕੁ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਅਚਾਨਕ ਵਾਪਰੀ ਇਸ ਘਟਨਾ ਕਾਰਨ ਪਿੰਡ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Road accident, Sangrur