ਚਰਨਜੀਵ ਕੌਸ਼ਲ
ਸੰਗਰੂਰ- ਸੰਗਰੂਰ 'ਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਸੁਨਾਮ ਤੋਂ ਖਡਿਆਲ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਦੀ ਪਿੱਛੇ ਤੋਂ ਆ ਰਹੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਰਾਮ ਸਿੰਘ ਨੇ ਦੱਸਿਆ ਕਿ ਸਿਕੰਦਰ ਸਿੰਘ ਸੁਨਾਮ ਤੋਂ ਖਡਿਆਲ ਵੱਲ ਜਾ ਰਿਹਾ ਸੀ ਅਤੇ ਉਥੇ ਇੱਕ ਪਿੱਛੇ ਤੋਂ ਆਏ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਿਕੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Punjab, Sangrur