Home /sangrur /

Sangrur: ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਪਿੰਡ ਵਾਸੀਆਂ ਨੇ ਲਾਇਆ ਧਰਨਾ

Sangrur: ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਪਿੰਡ ਵਾਸੀਆਂ ਨੇ ਲਾਇਆ ਧਰਨਾ

X
sangrur

sangrur villagers protest

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਕੋਰੜ ਸਾਹਿਬ ਵਿਖੇ ਖੇਤਾਂ ਵਿੱਚ ਟਿਊਬਵੈੱਲ ਦੀਆਂ ਤਾਰਾਂ ਅਤੇ ਬਿਜਲੀ ਟਰਾਸਫਾਰਮਰਾਂ ਵਿੱਚ ਤੇਲ ਆਦਿ ਕੀਮਤੀ ਸਾਮਾਨ ਚੋਰੀ ਹੋ ਰਿਹਾ ਹੈ। ਪਿੰਡ ਵਾਸੀ ਜੋ ਲਿਖਤੀ ਸ਼ਿਕਾਇਤ ਥਾਣਾ ਮੂਣਕ ਵਿਖੇ ਕਈ ਦਿਨ ਪਹਿਲਾ ਦੇ ਚੁੱਕੇ ਸਨ, ਜਿਸ ਵਿੱਚ ਉਹਨਾ ਪਿੰਡ ਦੇ ਸ਼ੱਕੀ ਵਿਅਕਤੀਆ ਦੇ ਨਾਮ ਵੀ ਲਿਖਵਾਏ ਸਨ ,ਜਿਸ ਉੱਤੇ ਪੁਲਿਸ ਪ੍ਰਸ਼ਾਸਨ ਵੱਲੋ ਚੋਰਾਂ ਉੱਤੇ ਕੋਈ ਕਾਰਵਾਈ ਨਹੀ ਕੀਤੀ ਗਈ।

ਹੋਰ ਪੜ੍ਹੋ ...
  • Local18
  • Last Updated :
  • Share this:

ਚਰਨਜੀਤ ਕੌਸਲ

ਸੰਗਰੂਰ- ਲਹਿਰਾਗਾਗਾ ਦੇ ਪਿੰਡ ਵਿੱਚ ਦਿਨੋਂ-ਦਿਨ ਹੋ ਰਹੀਆ ਚੋਰੀਆਂ ਵਿਰੁੱਧ ਪੁਲਿਸ ਦੀ ਢਿੱਲੀ ਕਾਰਵਾਈ ਖਿਲਾਫ ਨੇੜਲੇ ਪਿੰਡ ਮਕੋਰੜ ਸਾਹਿਬ ਦੇ ਪਿੰਡ ਵਾਸੀਆਂ ਨੇ ਪੁਲਿਸ ਥਾਣਾ ਮੂਣਕ ਮੂਹਰੇ ਜਾਖਲ ਪਾਤੜਾ ਰੋਡ ਜਾਮ ਕਰਕੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਚੋਰਾਂ ਨੂੰ ਜਲਦੀ ਗ੍ਰਿਫਤਾਰ ਕਰਨ ਲਈ ਕਿਹਾ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਮਕੋਰੜ ਸਾਹਿਬ ਵਿਖੇ ਖੇਤਾਂ ਵਿੱਚ ਟਿਊਬਵੈੱਲ ਦੀਆਂ ਤਾਰਾਂ ਅਤੇ ਬਿਜਲੀ ਟਰਾਸਫਾਰਮਰਾਂ ਵਿੱਚ ਤੇਲ ਆਦਿ ਕੀਮਤੀ ਸਾਮਾਨ ਚੋਰੀ ਹੋ ਰਿਹਾ ਹੈ। ਪਿੰਡ ਵਾਸੀ ਨੇ ਕੁੱਝ ਦਿਨ ਪਹਿਲਾਂ ਮੂਣਕ ਵਿਖੇ ਲਿਖਤੀ ਕਾਰਵਾਈ ਕਰਵਾ ਚੁੱਕੇ ਹਨ, ਜਿਸ ਉੱਤੇ ਪੁਲਿਸ ਪ੍ਰਸ਼ਾਸਨ ਵੱਲੋ ਚੋਰਾਂ ਉੱਤੇ ਕੋਈ ਕਾਰਵਾਈ ਨਹੀ ਕੀਤੀ ਗਈ।

ਪਿੰਡ ਵਾਸੀਆਂ ਨੇ ਕਿਹਾ ਕਿ ਚੋਰ ਪਿੰਡ ਵਿੱਚ ਸ਼ਰੇਆਮ ਘੁੰਮਦੇ ਨਜ਼ਰ ਆਉਦੇ ਹਨ। ਜੇਕਰ ਪਿੰਡ ਵਾਸੀ ਉਨ੍ਹਾਂ ਨੂੰ ਕੁਝ ਕਹਿੰਦੇ ਹਨ ਤਾਂ ਉਹ ਧਮਕੀ ਦਿੰਦੇ ਹਨ ਅਤੇ ਸਾਰਾ ਪਿੰਡ ਸਹਿਮ ਦੇ ਮਾਹੌਲ ਵਿੱਚ ਜਿਉਂ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਰਾਤ ਨੂੰ 9 ਵਜੇ ਤੋਂ ਬਾਅਦ ਕਿਸੇ ਵੀ ਸੜਕ ਜਾਂ ਖੇਤਾਂ ਵਿੱਚ ਇਕੱਲੇ ਨਹੀਂ ਜਾ ਸਕਦੇ ਕਿਉਂਕਿ ਪਤਾ ਨਹੀ ਕਦੋਂ ਕੋਈ ਮਾਰ-ਕੁੱਟ ਕਰਕੇ ਭੱਜ ਜਾਵੇ। ਪਿੰਡ ਵਾਸੀਆਂ ਦਾ ਪੁਲਿਸ ਪ੍ਰਸ਼ਾਸਨ ਖਿਲਾਫ ਗੁੱਸਾ ਹੈ ਕਿ ਉਹ ਕਾਰਵਾਈ ਕਰਕੇ ਚੋਰਾਂ ਨੂੰ ਗ੍ਰਿਫਤਾਰ ਨਹੀ ਕਰਦੀ। ਬੀਤੇ ਦਿਨੀਂ ਪਿੰਡ ਦੇ ਹੀ ਸ਼ੱਕੀ ਚੋਰਾਂ ਵੱਲੋਂ ਸ਼ਰੇਆਮ ਪਿੰਡ ਦੇ ਆਗੂ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ।

ਜੇਕਰ ਪੁਲਿਸ ਪ੍ਰਸ਼ਾਸਨ ਉਹਨਾ ਖਿਲਾਫ ਸਖਤ ਕਾਰਵਾਈ ਨਹੀ ਸਕਦੀ ਤਾਂ ਸਮੂਹ ਪਿੰਡ ਵਾਸੀਆਂ ਕੋਈ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਰੋਸ ਧਰਨੇ ਦੌਰਾਨ ਪਹੁੰਚੇ ਡੀ ਐੱਸ ਪੀ ਮੂਣਕ, ਮਨੋਜ ਗੋਰਸ਼ੀ ਨੇ ਪਿੰਡ ਮਕੋਰੜ ਸਾਹਿਬ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਪਿੰਡ ਵਾਸੀਆਂ ਵੱਲੋਂ ਜੋ ਚੋਰਾਂ ਖਿਲਾਫ ਲਿਖਤੀ ਸ਼ਿਕਾਇਤ ਦਿੱਤੀ ਹੈ ਉਸ ਉੱਤੇ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਚੋਰਾਂ ਨੂੰ ਫੜਨ ਲਈ ਪੁਲਸ ਵੱਲੋਂ ਰੇਡ ਕੀਤੀ ਜਾ ਰਹੀ ਹੈ, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ।

Published by:Drishti Gupta
First published:

Tags: Punjab, Sangrur