ਚਰਨਜੀਵ ਕੌਸ਼ਲ
ਸੰਗਰੂਰ ਦੇ ਮੂਨਕ ਇਲਾਕੇ ਦੇ ਪਿੰਡ ਬਖੋਰਾ ਕਲਾ ਵਿੱਚ ਇੱਕ ਨਿੱਜੀ ਕੰਪਨੀ ਤੋਂ ਮਕਾਨ ਬਣਾਉਣ ਲਈ ਲਏ ਕਰਜ਼ੇ ਦੀਆਂ ਕਿਸ਼ਤਾਂ ਅਦਾ ਨਾ ਕਰ ਸਕਣ ਕਾਰਨ ਪਤੀ-ਪਤਨੀ ਨੇ ਆਪਣੇ ਹੀ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਿਕ ਇਸ ਜੋੜੇ ਦਾ ਇੱਕ ਛੋਟਾ ਜਿਹਾ ਘਰ ਸੀ, ਜਿਸ ਨੂੰ ਉਨ੍ਹਾਂ ਨੇ 800000 ਰੁਪਏ ਦਾ ਕਰਜ਼ਾ ਲੈ ਕੇ ਖਰੀਦਿਆ ਸੀ, ਉਸੇ ਕਰਜੇ ਨੂੰ ਵਾਪਸ ਕਰਨ ਦੀ ਟੈਨਸ਼ਨ ਪਤੀ-ਪਤਨੀ ਦੋਵਾਂ 'ਤੇ ਸੀ, ਇਸ ਲਈ ਉਨ੍ਹਾਂ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ।
ਦੂਜੇ ਪਾਸੇ ਲਹਿਰਾਗਾਗਾ ਦੇ ਡੀ.ਐਸ.ਪੀ ਨੇ ਦੱਸਿਆ ਕਿ ਮ੍ਰਿਤਕ ਰਘਵੀਰ ਸਿੰਘ ਅਤੇ ਉਸ ਦੀ ਪਤਨੀ ਸੰਦੀਪ ਕੌਰ ਜਿਨ੍ਹਾਂ ਨੇ ਲੱਖਾਂ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ, ਉਹ ਛੋਟੇ ਬੱਚੇ ਹਨ, ਅਸੀਂ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਹਵਾਲੇ ਕਰ ਦਿੱਤੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Home loan, Sangrur news, Sucide