ਐਡੀਲੇਡ ਟੈਸਟ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ


Updated: December 10, 2018, 1:27 PM IST
ਐਡੀਲੇਡ ਟੈਸਟ ਮੈਚ 'ਚ ਭਾਰਤ ਨੇ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ

Updated: December 10, 2018, 1:27 PM IST
ਐਡੀਲੇਡ, 10 ਦਸੰਬਰ- ਭਾਰਤ ਨੇ ਐਡੀਲੇਡ ਟੈਸਟ ਮੈਚ 'ਚ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਟੀਮ ਨੇ ਆਸਟ੍ਰੇਲੀਆ 'ਚ ਸੀਰੀਜ਼ ਦਾ ਪਹਿਲਾ ਟੈਸਟ ਮੈਚ ਜਿੱਤਿਆ ਹੈ। ਆਸਟ੍ਰੇਲੀਆ ਸਾਹਮਣੇ ਦੂਜੀ ਪਾਰੀ 'ਚ ਜਿੱਤ ਲਈ 323 ਦੌੜਾਂ ਦਾ ਟੀਚਾ ਸੀ ਪਰ ਪੰਜਵੇਂ ਦਿਨ ਉਸ ਦੀ ਪੂਰੀ ਟੀਮ 291 ਦੌੜਾਂ 'ਤੇ ਆਲ ਆਊਟ ਹੋ ਗਈ।

ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਹੁਣ 4 ਮੈਚਾਂ ਦੀ ਸੀਰੀਜ਼ 'ਚ 1-0 ਨਾਲ ਅੱਗੇ ਹੋ ਗਈ ਹੈ। ਦੱਸ ਦਈਏ ਕਿ ਕਰੀਬ 11 ਸਾਲਾਂ ਬਾਅਦ ਭਾਰਤੀ ਟੀਮ ਨੇ ਆਸਟ੍ਰੇਲੀਆ ਦੀ ਜ਼ਮੀਨ 'ਤੇ ਕਿਸੇ ਟੈਸਟ ਮੈਚ 'ਚ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਸਾਲ 2008 'ਚ ਅਨਿਲ ਕੁੰਬਲੇ ਦੀ ਅਗਵਾਈ 'ਚ ਭਾਰਤੀ ਟੈਸਟ ਟੀਮ ਨੇ ਯਾਦਗਰ ਜਿੱਤ ਦਰਜ ਕੀਤੀ ਸੀ।
First published: December 10, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ