ਉਲੰਪੀਅਨ ਬਲਬੀਰ ਸਿੰਘ ਸੀਨੀਅਰ ਨਹੀਂ ਰਹੇ, ਅੱਜ ਸਵੇਰੇ 6:17 ਵਜੇ ਹੋਈ ਮੌਤ

News18 Punjabi | News18 Punjab
Updated: May 25, 2020, 1:45 PM IST
share image
ਉਲੰਪੀਅਨ ਬਲਬੀਰ ਸਿੰਘ ਸੀਨੀਅਰ ਨਹੀਂ ਰਹੇ, ਅੱਜ ਸਵੇਰੇ 6:17 ਵਜੇ ਹੋਈ ਮੌਤ
Balbir Singh Sr | File Photo | (Photo Credits- Facebook @balbirsinghsenior)

ਪਿਛਲੇ ਸਮੇਂ ਵਿੱਚ ਸਾਹ ਲੈਣ ਵਿੱਚ ਤਕਲੀਫ ਆਉਣ ਕਾਰਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ। ਇੱਕ ਵਾਰ ਤਬੀਅਤ ਠੀਕ ਹੋਣ ਤੋਂ ਬਾਅਦ  ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ।  ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ।

  • Share this:
  • Facebook share img
  • Twitter share img
  • Linkedin share img
ਹਾਕੀ ਦੇ ਮਹਾਨ ਖਿਡਾਰੀ ਅਤੇ ਤਿੰਨ ਵਾਰ  ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ(95) ਦੀ ਸਵੇਰੇ 6:17 ਵਜੇ ਮੌਤ ਹੋ ਗਈ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਸਨ। ਉਨ੍ਹਾਂ ਦੇ ਪਿੱਛੇ ਤਿੰਨ ਬੇਟੇ ਅਤੇ ਇੱਕ ਬੇਟੀ ਹੈ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ 36 ਵਿਚਲੇ ਨਿਵਾਸ ਸਥਾਨ ਉਤੇ ਲਿਜਾਇਆ ਗਿਆ ਹੈ।

ਪਿਛਲੇ ਸਮੇਂ ਵਿੱਚ ਸਾਹ ਲੈਣ ਵਿੱਚ ਤਕਲੀਫ ਆਉਣ ਕਾਰਨ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ। ਇੱਕ ਵਾਰ ਤਬੀਅਤ ਠੀਕ ਹੋਣ ਤੋਂ ਬਾਅਦ  ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ।  ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਸਾਹ ਵਿੱਚ ਤਕਲੀਫ ਆਉਣ ਕਾਰਨ  ਉਨ੍ਹਾਂ ਦੇ ਕਈ ਅੰਗ ਕੰਮ ਕਰਨੇ ਬੰਦ ਕਰ ਗਏ ਸਨ। ਡਾਕਟਰਾਂ ਵੱਲੋਂ ਕੋਸ਼ਿਸ਼ਾਂ ਸਦਕਾ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਆਉਣ ਲੱਗਿਆ ਸੀ ਪਰ ਮੁੜ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਖਰਾਬ ਹੋ ਗਈ ਤੇ ਆਈਸੀਯੂ ‘ਚ ਰੱਖਿਆ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਦੇ ਯਤਨਾਂ ਵਿੱਚ ਜੁਟੀ ਹੋਈ ਹੈ। ਬਲਬੀਰ ਸਿੰਘ ਦਾ ਕੋਵਿਡ-19 ਦਾ ਟੈੱਸਟ ਵੀ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

ਦੱਸਣਯੋਗ ਹੈ ਕਿ ਬਲਬੀਰ ਸਿੰਘ ਨੂੰ ਬੀਤੇ ਸਾਲ ਸਾਹ ਸਬੰਧੀ ਤਕਲੀਫ ਹੋਣ ਕਾਰਨ ਚੰਡੀਗੜ੍ਹ ਦੇ ਪੀਜੀਆਈਐਮਈਆਰ ਵਿਚ ਭਰਤੀ ਕਰਵਾਇਆ ਗਿਆ ਸੀ। ਪਿਛਲੇ ਸਾਲ ਜਨਵਰੀ ਵਿੱਚ, ਬਲਬੀਰ ਸੀਨੀਅਰ ਨੂੰ ਹਸਪਤਾਲ ਵਿੱਚ 108 ਦਿਨ ਬਿਤਾਉਣ ਤੋਂ ਬਾਅਦ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਥੇ ਉਸ ਦਾ ਬ੍ਰੋਂਚਲ ਨਮੂਨੀਆ ਦਾ ਇਲਾਜ ਹੋਇਆ।


ਦੇਸ਼ ਦੇ ਸਭ ਤੋਂ ਉੱਚੇ ਅਥਲੀਟਾਂ ਵਿਚੋਂ ਇਕ, ਬਲਬੀਰ ਸੀਨੀਅਰ, ਆਧੁਨਿਕ ਓਲੰਪਿਕ ਇਤਿਹਾਸ ਵਿਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੁਆਰਾ ਚੁਣੇ ਗਏ 16 ਲੀਜੈਂਡ ਵਿਚੋਂ ਇਕੱਲੇ ਭਾਰਤੀ ਬਣ ਗਏ।

ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਭਾਰਤ ਨੂੰ ਸੋਨ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡ ਖਿਲਾਫ 6-1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਅਤੇ ਇਹ ਰਿਕਾਰਡ ਹਾਲੇ ਵੀ ਬਰਕਰਾਰ ਹੈ। ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦਾ ਮੈਨੇਜਰ ਵੀ ਸੀ।

ਉਹ ਵਿਸ਼ਵ ਰਿਕਾਰਡ ਓਲੰਪਿਕ ਦੇ ਪੁਰਸ਼ ਹਾਕੀ ਫਾਈਨਲ ਵਿੱਚ ਇੱਕ ਵਿਅਕਤੀ ਦੁਆਰਾ ਬਣਾਏ ਸਭ ਤੋਂ ਵੱਧ ਗੋਲਾਂ ਦਾ ਅਜੇ ਵੀ ਅਜੇਤੂ ਰਿਹਾ ਹੈ। ਉਨ੍ਹਾਂ ਨੂੰ 1957 ਵਿਚ ਪਦਮ ਸ਼੍ਰੀ ਨਾਲ ਨਿਵਾਜਿਆ ਗਿਆ ਸੀ ਅਤੇ 1975 ਵਿਚ ਭਾਰਤ ਦੀ ਵਿਸ਼ਵ ਕੱਪ ਜੇਤੂ ਟੀਮ ਦੇ ਮੈਨੇਜਰ ਸਨ।

ਅਜ਼ਾਦੀ ਘੁਲਾਟੀਏ ਦੇ ਘਰ ਜਨਮ

ਬਲਬੀਰ ਸਿੰਘ ਦਾ ਜਨਮ 31 ਦਸੰਬਰ 1923 ਨੂੰ ਅਜ਼ਾਦੀ ਘੁਲਾਟੀਏ ਗਿਆਨੀ ਦਲੀਪ ਸਿੰਘ ਦੇ ਘਰ ਮਾਤਾ ਕਰਮ ਕੌਰ ਦੀ ਕੁੱਖੋਂ ਉਨ੍ਹਾਂ ਦੇ ਨਾਨਕੇ ਪਿੰਡ ਹਰੀਪੁਰ ਖਾਲਸਾ, ਤਹਿਸੀਲ ਫਿਲੌਰ ਵਿਚ ਹੋਇਆ ਸੀ। ਕਾਗਜ਼ਾਂ ਵਿੱਚ ਬਲਬੀਰ ਸਿੰਘ ਦੀ ਜਨਮ ਤਰੀਕਾ 10 ਅਕਤੂਬਰ 1924 ਹੈ।

ਦੇਵ ਸਮਾਜ ਸਕੂਲ ਤੋਂ ਮੁੱਢਲੀ ਸਿੱਖਿਆ ਤੋਂ ਬਾਅਦ ਕਾਲਜ ਦੀ ਇਕ ਸਾਲ ਦੀ ਪੜ੍ਹਾਈ ਡੀ.ਐੱਮ.ਕਾਲਜ ਮੋਗਾ ਤੋਂ ਕੀਤੀ। ਫੇਰ ਸਿੱਖ ਨੈਸ਼ਨਲ ਕਾਲਜ ਲਾਹੌਰ ਦਾਖਲਾ ਲੈ ਲਿਆ ਜਿੱਥੋਂ ਐੱਫ.ਏ. ਕਰਨ ਤੋਂ ਬਾਅਦ ਹਾਕੀ ਖੇਡ ਕਰਕੇ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਸੱਦੇ ਆਉਣ ਲੱਗੇ।

ਪੰਜਾਬ ਦੀ ਕਪਤਾਨੀ

ਖਾਲਸਾ ਕਾਲਜ ਵਲੋਂ ਖੇਡਦਿਆਂ ਭਾਵੇਂ ਉਸ ਨੂੰ ਕਪਤਾਨੀ ਕਰਨ ਦਾ ਮੌਕਾ ਨਹੀਂ ਮਿਲਿਆ ਪਰ ਅਗਾਂਹ ਜਾ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਤੋਂ ਲੈ ਕੇ ਭਾਰਤੀ ਟੀਮ ਦੀ ਕਪਤਾਨੀ ਕਰਨ ਦਾ ਮਾਣ ਜ਼ਰੂਰ ਮਿਲਿਆ।ਪੰਜਾਬ ਦੀ ਕਪਤਾਨੀ ਕਰਦਿਆਂ ਉਨ੍ਹਾਂ ਪੰਜਾਬ ਦੀ ਨੈਸ਼ਨਲ ਚੈਂਪੀਅਨਸ਼ਿਪ ਜਿੱਤਣ ਦੀ ਹੈਟ੍ਰਿਕ ਪੂਰੀ ਕੀਤੀ। ਹੈਟ੍ਰਿਕ ਦਾ ਸ਼ੌਕ ਉਸ ਨੂੰ ਮੁੱਢ ਤੋਂ ਹੀ ਸੀ। ਇਸ ਤੋਂ ਅਗਾਂਹ ਪਹਿਲਾ ਓਲੰਪਿਕ ਖੇਡਾਂ ਵਿਚ ਗੋਲਾਂ ਦੀ ਹੈਟ੍ਰਿਕ ਅਤੇ ਫੇਰ ਓਲੰਪਿਕ ਸੋਨ ਤਮਗੇ ਦੀ ਹੈਟ੍ਰਿਕ ਨਾਲ ਇਸ ਜਾਨੂੰਨ ਨੂੰ ਸਿਖਰ ਪਹੁੰਚਾਈ।

ਪੰਜਾਬ ਨੂੰ ਉਨ੍ਹਾਂ ਛੇ ਵਾਰ ਕੌਮੀ ਚੈਂਪੀਅਨ ਬਣਾਇਆ। ਚਾਰ ਵਾਰ ਪੰਜਾਬ ਪੁਲਿਸ ਨੂੰ ਆਲ ਇੰਡੀਆ ਪੁਲਸ ਖੇਡਾਂ ਦੀ ਚੈਂਪੀਅਨ ਬਣਾਇਆ। ਦੇਸ਼ ਦੀ ਵੰਡ ਤੋਂ ਪਹਿਲਾਂ ਬਲਬੀਰ ਸਿੰਘ ਸੀਨੀਅਰ ਨੇ 1947 ਵਿਚ ਸਾਂਝੇ ਪੰਜਾਬ ਦੀ ਟੀਮ ਵਲੋਂ ਕਰਨਲ ਏ.ਆਈ.ਐੱਸ.ਦਾਰਾ ਦੀ ਕਪਤਾਨੀ ਹੇਠ ਵੀ ਖੇਡਦਿਆਂ ਕੌਮੀ ਖਿਤਾਬ ਵੀ ਜਿੱਤਿਆ ਅਤੇ ਅੱਗੇ ਜਾ ਕੇ ਨਵੇਂ ਪੰਜਾਬ ਟੀਮ ਦੀ ਕਪਤਾਨੀ ਵੀ ਕੀਤੀ।
First published: May 25, 2020, 8:21 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading