ਬਲਾਈਂਡ ਟੀ-20 ਵਿਸ਼ਵ ਕੱਪ 2022 : ਭਾਰਤ ਦੀ ਕ੍ਰਿਕਟ ਟੀਮ ਨੇ ਨੇਤਰਹੀਣ ਟੀ20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਦੇ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਨੇਤਰਹੀਣ ਟੀ20 ਵਿਸ਼ਵ ਕੱਪ ਟਰਾਫੀ 'ਤੇ ਕਬਜ਼ਾ ਕਰ ਲਿਆ। ਤੁਹਾਨੂੰ ਦੱਸ ਦੇਈਏ ਕਿ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਦੇ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 120 ਦੌੜਾਂ ਨਾਲ ਹਰਾ ਕੇ ਟਰਾਫੀ ਆਪਣੇ ਨਾਮ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਭਾਰਤੀ ਟੀਮ ਨੂੰ ਵਰਲਡ ਕੱਪ ਟਰਾਫੀ ਜਿੱਤਣ 'ਤੇ ਵਧਾਈ ਦਿੱਤੀ ਹੈ।
India is proud of our athletes. Delighted that we have won the T-20 World Cup for the Blind. Congratulations to our team and best wishes to them for their future endeavours. https://t.co/W3eQMo3LRn
— Narendra Modi (@narendramodi) December 17, 2022
ਫਾਈਨਲ ਮੁਕਾਬਲੇ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਦੇ ਸਾਹਮਣੇ 278 ਦੌੜਾਂ ਦਾ ਟੀਚਾ ਰੱਖਿਆ ਸੀ।ਤੁਹਾਨੂੰ ਦੱਸ ਦਈਏ ਕਿ ਇਸ ਦੌਰਾਨ ਖਾਸ ਗੱਲ ਇਹ ਰਹੀ ਕਿ ਟੀਮ ਇੰਡੀਆ ਨੇ ਇਹ ਸਕੋਰ ਸਿਰਫ 2 ਵਿਕਟਾਂ ਗੁਆ ਕੇ ਹਾਸਲ ਕੀਤਾ। ਭਾਰਤ ਦੀ ਟੀਮ ਦੇ ਵੱਲੋਂ ਦਿੱਤੀ ਗਏ 278 ਦੌੜਾਂ ਦਾ ਪਿੱਛਾ ਕਰਦਿਆਂ ਜਵਾਬ ਦੇ ਵਿੱਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 3 ਵਿਕਟਾਂ ਗੁਆ ਕੇ ਸਿਰਫ 157 ਦੌੜਾਂ ਹੀ ਬਣਾ ਸਕੀ ਅਤੇ ਇਹ ਮੁਕਾਬਲਾ ਹਾਰ ਗਈ। ਇਸ ਤਰ੍ਹਾਂ ਟੀਮ ਇੰਡੀਆ ਨੇ ਬਲਾਈਂਡ ਟੀ-20 ਵਿਸ਼ਵ ਕੱਪ 2022 ਦੀ ਟਰਾਫੀ ਜਿੱਤ ਲਈ।
ਜ਼ਿਕਰਯੋਗ ਹੈ ਕਿ ਇਹ ਤੀਜੀ ਵਾਰ ਹੈ ਜਦੋਂ ਭਾਰਤੀ ਕ੍ਰਿਕਟ ਟੀਮ ਨੇ ਨੇਤਰਹੀਣਾਂ ਲਈ ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ। ਇਸ ਤੋਂ ਪਹਿਲਾਂ 2012 ਅਤੇ 2017 ਵਿੱਚ ਵੀ ਨੇਤਰਹੀਣ ਟੀਮ ਨੇ ਦੇਸ਼ ਨੂੰ ਟਰਾਫੀ ਦਿੱਤੀ ਸੀ। ਇਹ ਸਾਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਫਾਈਨਲ ਮੁਕਾਬਲੇ ਦੇ ਵਿੱਚ ਭਾਰਤ ਦੀ ਕ੍ਰਿਕਟ ਟੀਮ ਨੇ ਫਾਈਨਲ ਮੈਚ 'ਚ 2 ਸੈਂਕੜੇ ਲਗਾਏ। ਇਸ ਵਿੱਚ ਸੁਨੀਲ ਰਮੇਸ਼ ਨੇ 63 ਗੇਂਦਾਂ ਵਿੱਚ 136 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਟੀਮ ਇੰਡੀਆ ਦੇ ਕਪਤਾਨ ਅਜੇ ਰੈੱਡੀ ਨੇ ਸਿਰਫ਼ 50 ਗੇਂਦਾਂ ਵਿੱਚ 100 ਦੌੜਾਂ ਬਣਾਈਆਂ। ਫਾਈਨਲ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਕ੍ਰਿਕਟ ਟੀਮ ਨੇ 20 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 277 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਸਿਰਫ 157 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bangladesh, Cricket, India, Sports