Home /News /sports /

CWG 2022: ਕੈਪਟਨ ਅਮਰਿੰਦਰ ਸਿੰਘ ਨੇ ਮੀਰਾਬਾਈ ਚਾਨੂ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

CWG 2022: ਕੈਪਟਨ ਅਮਰਿੰਦਰ ਸਿੰਘ ਨੇ ਮੀਰਾਬਾਈ ਚਾਨੂ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

 CWG 2022: ਕੈਪਟਨ ਅਮਰਿੰਦਰ ਸਿੰਘ ਨੇ ਮੀਰਾਬਾਈ ਚਾਨੂ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

CWG 2022: ਕੈਪਟਨ ਅਮਰਿੰਦਰ ਸਿੰਘ ਨੇ ਮੀਰਾਬਾਈ ਚਾਨੂ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਸੋਨ ਤਗਮਾ ਜਿੱਤਣ ਲਈ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ। ਟੋਕੀਓ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਨੇ ਸ਼ਨੀਵਾਰ ਨੂੰ ਇੱਥੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਔਰਤਾਂ ਦੇ 49 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਸੋਨ ਤਗਮਾ ਜਿੱਤਣ ਲਈ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ। ਟੋਕੀਓ ਓਲੰਪਿਕ ਚਾਂਦੀ ਦਾ ਤਮਗਾ ਜੇਤੂ ਮੀਰਾਬਾਈ ਚਾਨੂ ਨੇ ਸ਼ਨੀਵਾਰ ਨੂੰ ਇੱਥੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਔਰਤਾਂ ਦੇ 49 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ।

    ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਔਰਤਾਂ ਦੇ 49kg ਵੇਟਲਿਫਟਿੰਗ ਫਾਈਨਲ ਵਿੱਚ ਪਹਿਲਾ ਸਥਾਨ ਹਾਸਲ ਕਰ #CWG2022 ਵਿੱਚ ਸੋਨ ਤਮਗਾ ਜਿੱਤਣ ਲਈ #ਮੀਰਾਬਾਈ ਚਾਨੂ ਨੂੰ ਵਧਾਈਆਂ। ਤੁਸੀਂ ਇੱਕ ਸੱਚੀ ਪ੍ਰੇਰਣਾ ਹੋ ਅਤੇ ਪੂਰੇ ਦੇਸ਼ ਨੂੰ ਤੁਹਾਡੇ 'ਤੇ ਮਾਣ ਹੈ।

    ਤੁਹਾਨੂੰ ਦੱਸ ਦੇਈਏ ਕਿ ਓਲੰਪੀਅਨ ਚਾਂਦੀ ਦਾ ਤਗਮਾ ਜੇਤੂ ਚਾਨੂ ਨੇ ਕੁੱਲ 201 ਕਿਲੋ (88 ਕਿਲੋ ਅਤੇ 113 ਕਿਲੋ) ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਦਬਦਬਾ ਬਣਾਇਆ। ਚਾਨੂ ਨੇ ਸਨੈਚ ਵਰਗ ਵਿੱਚ ਰਾਸ਼ਟਰਮੰਡਲ ਚੈਂਪੀਅਨਸ਼ਿਪ ਅਤੇ ਰਾਸ਼ਟਰਮੰਡਲ ਖੇਡਾਂ ਦੇ ਰਿਕਾਰਡ ਤੋੜੇ। ਉਨ੍ਹਾਂ ਨੇ ਕਲੀਨ ਐਂਡ ਜਰਕ ਅਤੇ ਕੁੱਲ ਭਾਰ ਵਿੱਚ ਵੀ ਨਵੇਂ ਰਿਕਾਰਡ ਬਣਾਏ। ਆਪਣੇ ਭਾਰ ਵਰਗ ਵਿੱਚ ਖ਼ਿਤਾਬ ਦੀ ਮਜ਼ਬੂਤ ​​ਦਾਅਵੇਦਾਰ 27 ਸਾਲਾ ਚਾਨੂ ਨੇ ਸਨੈਚ ਵਿੱਚ 80 ਕਿਲੋ ਅਤੇ ਕਲੀਵ ਐਂਡ ਜਰਕ ਵਿੱਚ 105 ਕਿਲੋ ਭਾਰ ਚੁੱਕ ਕੇ ਸ਼ੁਰੂਆਤ ਕੀਤੀ। ਹਾਲਾਂਕਿ, ਉਨ੍ਹਾਂ ਨੇ ਪਹਿਲੀ ਕੋਸ਼ਿਸ਼ ਵਿੱਚ ਵਜ਼ਨ ਨੂੰ 84 ਕਿਲੋਗ੍ਰਾਮ ਵਿੱਚ ਬਦਲ ਦਿੱਤਾ। ਚਾਨੂ ਨੇ 88 ਕਿਲੋਗ੍ਰਾਮ ਦੇ ਨਿੱਜੀ ਸਰਵੋਤਮ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਦੇ ਵਿਸ਼ਵ ਰਿਕਾਰਡ 207 ਕਿਲੋਗ੍ਰਾਮ ਦੇ ਨਾਲ ਕੁੱਲ ਮਿਲਾ ਕੇ ਮੁਕਾਬਲੇ ਵਿੱਚ ਪ੍ਰਵੇਸ਼ ਕੀਤਾ।


    ਇਸ ਦੌਰਾਨ ਭਾਰਤੀ ਖਿਡਾਰੀਆਂ ਨੇ ਹੋਰ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਮਗੇ ਦੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਯਾਨੀ ਉਹ ਤਮਗੇ ਤੋਂ ਇਕ ਜਿੱਤ ਦੂਰ ਹਨ। ਦੂਜੇ ਪਾਸੇ ਭਾਰਤੀ ਮਹਿਲਾ ਹਾਕੀ ਟੀਮ ਨੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਟੀਮ ਨੇ ਵੇਲਜ਼ ਨੂੰ 3-1 ਨਾਲ ਹਰਾਇਆ। ਪੁਰਸ਼ ਟੀਮ ਕੱਲ੍ਹ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।


    Published by:Drishti Gupta
    First published:

    Tags: Commonwealth Games 2022, Gold, Gold Medal

    ਅਗਲੀ ਖਬਰ