Home /News /sports /

CWG 2022: CM ਮਾਨ ਨੇ ਹਰਜਿੰਦਰ ਕੌਰ ਨੂੰ ਦਿੱਤੀ ਵਧਾਈ, 40 ਲੱਖ ਇਨਾਮ ਦੇਣ ਦਾ ਕੀਤਾ ਐਲਾਨ

CWG 2022: CM ਮਾਨ ਨੇ ਹਰਜਿੰਦਰ ਕੌਰ ਨੂੰ ਦਿੱਤੀ ਵਧਾਈ, 40 ਲੱਖ ਇਨਾਮ ਦੇਣ ਦਾ ਕੀਤਾ ਐਲਾਨ

 CWG 2022: CM ਮਾਨ ਨੇ ਹਰਜਿੰਦਰ ਕੌਰ ਨੂੰ ਦਿੱਤੀ ਵਧਾਈ, 40 ਲੱਖ ਇਨਾਮ ਦੇਣ ਦਾ ਕੀਤਾ ਐਲਾਨ

CWG 2022: CM ਮਾਨ ਨੇ ਹਰਜਿੰਦਰ ਕੌਰ ਨੂੰ ਦਿੱਤੀ ਵਧਾਈ, 40 ਲੱਖ ਇਨਾਮ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ(Bhagwant Mann) ਨੇ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਬ੍ਰੌਂਜ਼ ਮੈਡਲ ਜਿੱਤਣ ਲਈ ਵੇਟਲਿਫਟਰ ਹਰਜਿੰਦਰ ਕੌਰ (Harjinder Kaur) ਨੂੰ ਵਧਾਈ ਦਿੱਤੀ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਬ੍ਰੌਂਜ਼ ਮੈਡਲ ਜਿੱਤਿਆ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ 9ਵਾਂ ਤਮਗਾ ਦਿਵਾਇਆ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ(Bhagwant Mann) ਨੇ ਰਾਸ਼ਟਰਮੰਡਲ ਖੇਡਾਂ (CWG 2022) ਵਿੱਚ ਬ੍ਰੌਂਜ਼ ਮੈਡਲ ਜਿੱਤਣ ਲਈ ਵੇਟਲਿਫਟਰ ਹਰਜਿੰਦਰ ਕੌਰ (Harjinder Kaur) ਨੂੰ ਵਧਾਈ ਦਿੱਤੀ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਬ੍ਰੌਂਜ਼ ਮੈਡਲ ਜਿੱਤਿਆ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ 9ਵਾਂ ਤਗਮਾ ਦਿਵਾਇਆ।

    ਸੀਐਮ ਮਾਨ ਨੇ ਟਵੀਟ ਕਰ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਸੀਐਮ ਨੇ ਲਿਖਿਆ ਕਿ,'' ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ.,



    ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸਫਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਵਰਤਣ ਲਈ ਧੁਰੇ ਵਜੋਂ ਕੰਮ ਕਰਨਗੀਆਂ।

    ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ਚਰਿੱਤਰ ਨਿਰਮਾਣ ਦੀ ਪ੍ਰਕਿਰਿਆ ਵਜੋਂ ਖੇਡਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਵਿਅਕਤੀ ਦੀ ਸਮੁੱਚੀ ਸ਼ਖ਼ਸੀਅਤ ਦਾ ਵਿਕਾਸ ਕਰਦੀਆਂ ਹਨ, ਸਗੋਂ ਉਨ੍ਹਾਂ ਅੰਦਰ ਸਵੈ-ਅਨੁਸ਼ਾਸਨ ਅਤੇ ਖੇਡ ਭਾਵਨਾ ਵਰਗੇ ਲੀਡਰਸ਼ਿਪ ਵਾਲੇ ਗੁਣਾਂ ਦੇ ਧਾਰਨੀ ਬਣਾ ਕੇ ਸਮਾਜ ਦੇ ਆਦਰਸ਼ ਨਾਗਰਿਕ ਬਣਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਖੇਡਾਂ ਨਾਲ ਲੰਮੇਰੀ ਸਾਂਝ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਆਪਣਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਜਲਦੀ ਹੀ ਦੇਸ਼ ਭਰ ਵਿੱਚ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾਇਆ ਜਾ ਸਕੇ।

    ਜੂਡੋ ਵਿੱਚ 2 ਮੈਡਲ ਕੀਤੇ ਪ੍ਰਾਪਤ

    ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤ ਨੂੰ ਜੂਡੋ ਵਿੱਚ 2 ਤਗਮੇ ਮਿਲੇ ਸਨ। ਐਲ ਸੁਸ਼ੀਲਾ ਦੇਵੀ ਅਤੇ ਵਿਜੇ ਕੁਮਾਰ ਯਾਦਵ ਨੇ ਕ੍ਰਮਵਾਰ ਔਰਤਾਂ ਦੇ 48 ਕਿਲੋ ਅਤੇ ਪੁਰਸ਼ਾਂ ਦੇ 60 ਕਿਲੋ ਵਰਗ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਫਾਈਨਲ 'ਚ ਸੁਸ਼ੀਲਾ ਨੂੰ ਦੱਖਣੀ ਅਫਰੀਕਾ ਦੀ ਮਾਈਕਲ ਵੇਟਬੁਈ ਨੇ 4.25 ਮਿੰਟ 'ਚ ਹਰਾਇਆ। ਇਸ ਦੇ ਨਾਲ ਹੀ ਵਿਜੇ ਨੇ ਇਪੋਨ ਤੋਂ ਅੰਕ ਇਕੱਠੇ ਕਰਕੇ ਸਾਈਪ੍ਰਸ ਦੇ ਪੈਟਰੋਸ ਕ੍ਰਿਸਟੋਡੋਲੀਡਜ਼ ਨੂੰ ਹਰਾਇਆ।
    Published by:Drishti Gupta
    First published:

    Tags: Commonwealth Games 2022, Punjab, Sports

    ਅਗਲੀ ਖਬਰ