ਕੇਪ ਟਾਊਨ: IND vs SA: ਵਿਰਾਟ ਕੋਹਲੀ (Virat Kohli) ਨੇ ਇੱਕ ਹੋਰ ਵੱਡਾ ਰਿਕਾਰਡ ਆਪਣੇ ਨਾਂਅ ਕਰ ਲਿਆ ਹੈ। ਤੀਜੇ ਟੈਸਟ (India vs South Africa) ਦੇ ਪਹਿਲੇ ਦਿਨ ਉਹ ਲੰਚ ਤੱਕ ਅਜੇਤੂ 15 ਦੌੜਾਂ ਬਣਾ ਕੇ ਖੇਡ ਰਿਹਾ ਹੈ। ਇਸ ਦੇ ਨਾਲ ਉਸ ਨੇ ਦੱਖਣੀ ਅਫਰੀਕਾ 'ਚ ਟੈਸਟ ਮੈਚਾਂ 'ਚ 626 ਦੌੜਾਂ ਬਣਾਈਆਂ ਹਨ। ਉਹ ਦੱਖਣੀ ਅਫਰੀਕਾ 'ਚ ਭਾਰਤ ਲਈ ਟੈਸਟ ਮੈਚਾਂ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਸਾਬਕਾ ਕਪਤਾਨ ਅਤੇ ਭਾਰਤੀ ਟੀਮ ਦੇ ਮੌਜੂਦਾ ਕੋਚ ਰਾਹੁਲ ਦ੍ਰਾਵਿੜ (Rahul Dravid) ਨੂੰ ਪਿੱਛੇ ਛੱਡ ਦਿੱਤਾ ਹੈ। ਹੁਣ ਉਹ ਸਿਰਫ਼ ਸਚਿਨ ਤੇਂਦੁਲਕਰ (Sachin Tendulkar) ਤੋਂ ਪਿੱਛੇ ਹੈ। ਤੀਜੇ ਟੈਸਟ ਦੇ ਪਹਿਲੇ ਦਿਨ ਮੰਗਲਵਾਰ ਨੂੰ ਲੰਚ ਤੱਕ ਭਾਰਤ ਨੇ ਪਹਿਲੀ ਪਾਰੀ 'ਚ 2 ਵਿਕਟਾਂ 'ਤੇ 75 ਦੌੜਾਂ ਬਣਾ ਲਈਆਂ ਹਨ। ਤਿੰਨ ਮੈਚਾਂ ਦੀ ਸੀਰੀਜ਼ ਫਿਲਹਾਲ 1-1 ਨਾਲ ਬਰਾਬਰ ਹੈ।
ਵਿਰਾਟ ਕੋਹਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਦੱਖਣੀ ਅਫਰੀਕਾ 'ਚ 7 ਟੈਸਟ ਮੈਚਾਂ ਦੀਆਂ 13 ਪਾਰੀਆਂ 'ਚ 52 ਦੀ ਔਸਤ ਨਾਲ 626 ਦੌੜਾਂ ਬਣਾਈਆਂ ਹਨ, ਜਿਸ ਵਿੱਚ ਉਸ ਨੇ 2 ਸੈਂਕੜੇ ਅਤੇ 2 ਅਰਧ ਸੈਂਕੜੇ ਲਗਾਏ ਹਨ। ਉਸ ਨੇ 153 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ ਹੈ। ਰਾਹੁਲ ਦ੍ਰਾਵਿੜ ਨੇ 22 ਪਾਰੀਆਂ ਵਿੱਚ ਇੱਕ ਸੈਂਕੜੇ ਅਤੇ ਦੋ ਅਰਧ ਸੈਂਕੜਿਆਂ ਦੀ ਮਦਦ ਨਾਲ 624 ਦੌੜਾਂ ਬਣਾਈਆਂ। ਸਿਰਫ਼ ਤਿੰਨ ਭਾਰਤੀ ਬੱਲੇਬਾਜ਼ ਹੀ 600 ਤੋਂ ਵੱਧ ਦੌੜਾਂ ਬਣਾ ਸਕੇ ਹਨ। ਕੋਹਲੀ ਇਸ ਮੈਚ 'ਚ ਵੱਡੀ ਪਾਰੀ ਖੇਡਣਾ ਚਾਹੁਣਗੇ। ਉਹ 2 ਸਾਲਾਂ ਤੋਂ ਅੰਤਰਰਾਸ਼ਟਰੀ ਕ੍ਰਿਕਟ 'ਚ ਸੈਂਕੜਾ ਨਹੀਂ ਲਗਾ ਸਕਿਆ ਹੈ। ਅੱਜ ਰਾਹੁਲ ਦ੍ਰਾਵਿੜ ਦਾ ਵੀ ਜਨਮ ਦਿਨ ਹੈ।
ਸਚਿਨ ਨੇ ਵੀ 5 ਸੈਂਕੜੇ ਲਗਾਏ
ਸਚਿਨ ਤੇਂਦੁਲਕਰ ਨੇ ਦੱਖਣੀ ਅਫਰੀਕਾ ਵਿੱਚ ਇੱਕ ਭਾਰਤੀ ਬੱਲੇਬਾਜ਼ ਵਜੋਂ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 15 ਟੈਸਟ ਮੈਚਾਂ ਦੀਆਂ 28 ਪਾਰੀਆਂ 'ਚ 46 ਦੀ ਔਸਤ ਨਾਲ 1161 ਦੌੜਾਂ ਬਣਾਈਆਂ ਹਨ। ਉਸ ਤੋਂ ਇਲਾਵਾ ਕੋਈ ਹੋਰ ਭਾਰਤੀ 1000 ਦੌੜਾਂ ਦੇ ਅੰਕੜੇ ਤੱਕ ਨਹੀਂ ਪਹੁੰਚ ਸਕਿਆ ਹੈ। ਸਚਿਨ ਨੇ 5 ਸੈਂਕੜੇ ਅਤੇ 3 ਅਰਧ ਸੈਂਕੜੇ ਵੀ ਲਗਾਏ ਹਨ ਅਤੇ 169 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ ਹੈ।
ਭਾਰਤੀ ਟੀਮ ਅਜੇ ਤੱਕ ਦੱਖਣੀ ਅਫਰੀਕਾ 'ਚ ਟੈਸਟ ਸੀਰੀਜ਼ ਨਹੀਂ ਜਿੱਤ ਸਕੀ ਹੈ। ਨਵੇਂ ਕੋਚ ਰਾਹੁਲ ਦ੍ਰਾਵਿੜ ਇਸ ਵਾਰ ਇਤਿਹਾਸ ਰਚਣਾ ਚਾਹੁਣਗੇ। ਸੀਰੀਜ਼ ਦਾ ਪਹਿਲਾ ਟੈਸਟ ਭਾਰਤ ਨੇ ਜਿੱਤਿਆ ਸੀ, ਜਦਕਿ ਦੂਜਾ ਟੈਸਟ ਮੇਜ਼ਬਾਨ ਦੱਖਣੀ ਅਫਰੀਕਾ ਨੇ ਜਿੱਤਿਆ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।