ਟੀਮ ਇੰਡੀਆ ਦੇ ਦਿੱਗਜ ਖਿਡਾਰੀ ਸ਼ਿਖਰ ਧਵਨ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਉਹ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਲਗਾਤਾਰ ਨਵੇਂ ਅਪਡੇਟ ਦਿੰਦੇ ਰਹਿੰਦੇ ਹਨ। ਇਸ ਦੌਰਾਨ ਉਨ੍ਹਾਂ ਦੀਆਂ ਮਸਤੀ ਭਰੀਆਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਮਸ਼ਹੂਰ ਅਦਾਕਾਰਾ ਹੁਮਾ ਕੁਰੈਸ਼ੀ ਨਾਲ ਨਜ਼ਰ ਆ ਰਹੇ ਹਨ। ਵਾਇਰਲ ਵੀਡੀਓ 'ਚ ਉਹ ਅਤੇ ਹੁਮਾ ਨਾਲ ਫੋਨ 'ਤੇ ਗੱਲ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ, ਧਵਨ ਹੁਮਾ ਦਾ ਫੋਨ ਚੁੱਕਦੇ ਹਨ ਅਤੇ ਹੁਮਾ ਕਹਿੰਦੀ ਹੈ ਕਿ ਉਹ ਵਿਆਹ ਨਹੀਂ ਕਰ ਸਕਦੀ। ਇਹ ਸੁਣ ਕੇ ਧਵਨ ਹੈਰਾਨ ਹੋ ਜਾਂਦੇ ਹਨ। ਇਸ ਤੋਂ ਬਾਅਦ ਉਹ ਕਹਿੰਦੇ ਹਨ ਕਿ ਸਾਡਾ ਤਾਂ ਕੱਲ੍ਹ ਵਿਆਹ ਹੈ। ਇਹ ਸੁਣ ਕੇ ਹੁਮਾ ਹੋਰ ਵੀ ਹੈਰਾਨ ਹੋ ਜਾਂਦੀ ਹੈ ਅਤੇ ਕਹਿੰਦੀ ਹੈ ਸੋਰੀ ਤੁਹਾਨੂੰ ਫ਼ੋਨ ਲਗ ਗਿਆ। ਇਹ ਕਾਮੇਡੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
View this post on Instagram
ਦੱਸ ਦੇਈਏ ਕਿ ਸ਼ਿਖਰ ਧਵਨ ਨੇ ਭਾਰਤ ਲਈ ਹੁਣ ਤੱਕ 34 ਟੈਸਟ ਮੈਚਾਂ ਵਿੱਚ 40.61 ਦੀ ਔਸਤ ਨਾਲ 2315 ਦੌੜਾਂ ਬਣਾਈਆਂ ਹਨ। ਉਸ ਨੇ 167 ਵਨਡੇ ਮੈਚਾਂ ਵਿੱਚ 44.11 ਦੀ ਔਸਤ ਨਾਲ 6793 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਧਵਨ ਨੇ ਭਾਰਤ ਲਈ 68 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 27.92 ਦੀ ਔਸਤ ਨਾਲ 1759 ਦੌੜਾਂ ਬਣਾਈਆਂ ਹਨ।
ਸ਼ਿਖਰ ਧਵਨ ਭਾਵੇਂ ਹੀ ਟੀਮ ਇੰਡੀਆ ਤੋਂ ਦੂਰ ਜਾ ਰਹੇ ਹੋਣ ਪਰ ਜਲਦੀ ਹੀ ਉਹ ਇੰਡੀਅਨ ਪ੍ਰੀਮੀਅਰ ਲੀਗ 'ਚ ਵਾਪਸੀ ਕਰਨਗੇ। ਸ਼ਿਖਰ ਧਵਨ ਨੂੰ ਦਿੱਲੀ ਕੈਪੀਟਲਸ ਨੇ IPL 2022 ਵਿੱਚ ਹੀ ਰਿਲੀਜ਼ ਕੀਤਾ ਸੀ। ਇਸ ਤੋਂ ਬਾਅਦ ਉਹ ਪੰਜਾਬ ਕਿੰਗਜ਼ ਦਾ ਹਿੱਸਾ ਬਣ ਗਿਆ। ਆਈਪੀਐਲ 2023 ਵਿੱਚ ਸ਼ਿਖਰ ਧਵਨ ਪੰਜਾਬ ਕਿੰਗਜ਼ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, Cricket News, Hindi Films, Sports