Virushka Become Parents: ਵਿਰਾਟ ਕੋਹਲੀ ਬਣੇ ਪਿਤਾ, ਅਨੁਸ਼ਕਾ ਸ਼ਰਮਾ ਨੇ ਦਿੱਤਾ ਧੀ ਨੂੰ ਜਨਮ

News18 Punjabi | News18 Punjab
Updated: January 11, 2021, 5:11 PM IST
share image
Virushka Become Parents: ਵਿਰਾਟ ਕੋਹਲੀ ਬਣੇ ਪਿਤਾ, ਅਨੁਸ਼ਕਾ ਸ਼ਰਮਾ ਨੇ ਦਿੱਤਾ ਧੀ ਨੂੰ ਜਨਮ
ਵਿਰਾਟ ਕੋਹਲੀ ਬਣੇ ਪਿਤਾ, ਅਨੁਸ਼ਕਾ ਸ਼ਰਮਾ ਨੇ ਦਿੱਤਾ ਧੀ ਨੂੰ ਜਨਮ

  • Share this:
  • Facebook share img
  • Twitter share img
  • Linkedin share img
ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ (Virat Kohli) ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਬੇਟੀ ਨੂੰ ਜਨਮ ਦਿੱਤਾ ਹੈ। ਕਪਤਾਨ ਵਿਰਾਟ ਕੋਹਲੀ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ।

ਵਿਰਾਟ ਕੋਹਲੀ ਨੇ ਟਵੀਟ ਕੀਤਾ, ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ''ਮੈਂ ਅਤੇ ਅਨੁਸ਼ਕਾ ਅੱਜ ਦੁਪਹਿਰ ਇੱਕ ਬੇਟੀ ਦੇ ਮਾਪੇ ਬਣੇ ਹਾਂ। ਅਸੀਂ ਤੁਹਾਡੇ ਪਿਆਰ ਅਤੇ ਆਸ਼ੀਰਵਾਦ ਲਈ ਸ਼ੁਕਰਗੁਜ਼ਾਰ ਹਾਂ। ਅਨੁਸ਼ਕਾ ਅਤੇ ਬੇਟੀ ਦੋਵੇਂ ਤੰਦਰੁਸਤ ਹਨ ਅਤੇ ਅਸੀਂ ਆਪਣੀ ਜ਼ਿੰਦਗੀ ਦੇ ਇਸ ਨਵੇਂ ਚੈਪਟਰ ਦੀ ਸ਼ੁਰੂਆਤ ਤੋਂ ਬਹੁਤ ਖੁਸ਼ ਹਾਂ। ਸਾਨੂੰ ਉਮੀਦ ਹੈ ਕਿ ਤੁਸੀਂ ਸਾਡੀ ਨਿੱਜਤਾ ਦਾ ਸਤਿਕਾਰ ਕਰੋਗੇ।''

ਦੱਸ ਦਈਏ ਕਿ ਵਿਰਾਟ ਕੋਹਲੀ ਆਸਟਰੇਲੀਆ ਦੌਰੇ 'ਤੇ ਪਹਿਲਾ ਟੈਸਟ ਖੇਡਣ ਤੋਂ ਬਾਅਦ ਵਾਪਸ ਪਰਤੇ ਸਨ। ਵਿਰਾਟ ਕੋਹਲੀ ਨੇ ਅਨੁਸ਼ਕਾ ਦੀ ਦੇਖਭਾਲ ਲਈ ਪੈਟਰਨਿਟੀ ਛੁੱਟੀ ਲਈ ਹੈ। ਵਿਰਾਟ ਕੋਹਲੀ ਨੇ ਅਨੁਸ਼ਕਾ ਨਾਲ 27 ਅਗਸਤ ਨੂੰ ਟਵੀਟ ਕੀਤਾ ਸੀ ਕਿ ਉਹ ਜਨਵਰੀ ਵਿਚ ਮਾਂ-ਪਿਓ ਬਣਨ ਜਾ ਰਹੇ ਹਨ ਅਤੇ ਆਖਰਕਾਰ ਉਹ ਦਿਨ ਆ ਗਿਆ।


ਅਨੁਸ਼ਕਾ ਸ਼ਰਮਾ ਨੇ ਸੋਮਵਾਰ ਦੁਪਹਿਰ ਨੂੰ ਇਕ ਪਿਆਰੀ ਬੱਚੀ ਨੂੰ ਜਨਮ ਦਿੱਤਾ। ਦੱਸ ਦਈਏ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਵਿਆਹ ਸਾਲ 2017 ਵਿੱਚ ਇਟਲੀ ਵਿੱਚ ਹੋਇਆ ਸੀ।
Published by: Gurwinder Singh
First published: January 11, 2021, 5:03 PM IST
ਹੋਰ ਪੜ੍ਹੋ
ਅਗਲੀ ਖ਼ਬਰ