ਪਠਾਨਕੋਟ: ਫੁੱਫੜ ਤੋਂ ਬਾਅਦ ਹੁਣ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਮੌਤ

News18 Punjabi | News18 Punjab
Updated: September 1, 2020, 4:23 PM IST
share image
ਪਠਾਨਕੋਟ: ਫੁੱਫੜ ਤੋਂ ਬਾਅਦ ਹੁਣ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਮੌਤ
ਪਠਾਨਕੋਟ: ਫੁੱਫੜ ਤੋਂ ਬਾਅਦ ਹੁਣ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਮੌਤ

  • Share this:
  • Facebook share img
  • Twitter share img
  • Linkedin share img
ਸੁਖਜਿੰਦਰ ਕੁਮਾਰ

ਪਠਾਨਕੋਟ ਦੇ ਪਿੰਡ ਥਰਿਆਲ ਵਿਖੇ ਕੁਝ ਦਿਨ ਪਹਿਲਾਂ ਇਕ ਘਰ ਵਿਚ ਲੁਟੇਰਿਆਂ ਨੇ ਕਾਤਲਾਨਾ ਹਮਲਾ ਕੀਤਾ ਸੀ ਜਿਸ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਰਿਵਾਰ ਦੇ 5 ਲੋਕਾਂ ਨੂੰ ਜਖਮੀ ਕਰ ਦਿਤਾ ਸੀ। ਜਿਸ ਵਿਚ ਇਕ ਸ਼ਖਸ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ ਜੋ ਕਿ ਕ੍ਰਿਕਟਰ ਸੁਰੇਸ਼ ਰੈਨਾ ਦਾ ਰਿਸ਼ਤੇ ਵਿਚ ਫੁਫੜ ਲੱਗਦਾ ਸੀ ਅਤੇ ਅੱਜ ਫੁਫੜ ਤੋਂ ਬਾਅਦ ਹਮਲੇ ਜ਼ਖਮੀ ਹੋਏ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।


ਇਸ ਦੌਰਾਨ ਸੁਰੇਸ਼ ਰੈਨਾ ਨੇ ਟਵੀਟ ਕਰਕੇ ਪੁਲਿਸ ਨੂੰ ਇਸ ਮਾਮਲੇ ਦੀ ਸਹੀ ਅਤੇ ਜਲਦ ਤਫਤੀਸ਼ ਕਰਨ ਲਈ ਕਿਹਾ  ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਇਕ ਮੌਤ ਹੋ ਚੁੱਕੀ ਅਤੇ ਹੁਣ ਠੇਕੇਦਾਰ ਅਸ਼ੋਕ ਕੁਮਾਰ ਤੋਂ ਬਾਅਦ ਹਮਲੇ ਵਿਚ ਜਖਮੀ ਹੋਏ ਉਸ ਦੇ ਪੁੱਤਰ ਦੀ ਮੌਤ ਦੀ ਖਬਰ ਆਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਇਸ ਸਾਰੇ ਮਾਮਲੇ ਦੀ ਤਫਤੀਸ਼ ਵਿਚ ਲੱਗੀ ਹੋਈ ਹੈ ਅਤੇ ਆਰੋਪੀ ਜਲਦ ਹੀ ਜੇਲ ਦੀਆਂ ਸਲਾਖਾਂ ਦੇ ਪਿੱਛੇ ਹੋਣਗੇ।
Published by: Gurwinder Singh
First published: September 1, 2020, 4:22 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading