Home /News /sports /

ICC ਦੀ ਰੈਂਕਿੰਗਜ਼ ਵਿਚ ਕਪਤਾਨ ਹਰਮਨਪ੍ਰੀਤ ਦਾ ਪੰਜਵਾਂ ਸਥਾਨ

ICC ਦੀ ਰੈਂਕਿੰਗਜ਼ ਵਿਚ ਕਪਤਾਨ ਹਰਮਨਪ੍ਰੀਤ ਦਾ ਪੰਜਵਾਂ ਸਥਾਨ

(ਫਾਇਲ ਫੋਟੋ)

(ਫਾਇਲ ਫੋਟੋ)

ਹਰਮਨਪ੍ਰੀਤ ਕੌਰ ਇੰਗਲੈਂਡ ਖ਼ਿਲਾਫ਼ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਈਸੀਸੀ ਮਹਿਲਾ ਇਕ ਦਿਨਾ ਖਿਡਾਰੀਆਂ ਦੀ ਰੈਂਕਿੰਗ ਵਿੱਚ ਪੰਜਵੇਂ ਸਥਾਨ ’ਤੇ ਪਹੁੰਚੀ ਹੈ। ਇੰਗਲੈਂਡ ਨੂੰ 3- 0 ਨਾਲ ਹਰਾਉਣ ਤੋਂ ਬਾਅਦ ਭਾਰਤੀ ਖਿਡਾਰੀਆਂ ਦੀ ਰੈਂਕਿੰਗ ਵਿਚ ਕਾਫੀ ਸੁਧਾਰ ਹੋਇਆ ਹੈ।

  • Share this:

    ਇੰਗਲੈਂਡ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ  ਦੀ ਕਪਤਾਨ ਹਰਮਨਪ੍ਰੀਤ ਕੌਰ ਆਈਸੀਸੀ ਮਹਿਲਾ ਵਨਡੇ ਖਿਡਾਰੀਆਂ ਦੀ ਰੈਂਕਿੰਗ 'ਚ ਪੰਜਵੇਂ ਸਥਾਨ 'ਤੇ ਪਹੁੰਚ ਗਈ ਹੈ।

    ਹਰਮਨਪ੍ਰੀਤ ਕੌਰ ਇੰਗਲੈਂਡ ਖ਼ਿਲਾਫ਼ ਆਪਣੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਈਸੀਸੀ ਮਹਿਲਾ ਇਕ ਦਿਨਾ ਖਿਡਾਰੀਆਂ ਦੀ ਰੈਂਕਿੰਗ ਵਿੱਚ ਪੰਜਵੇਂ ਸਥਾਨ ’ਤੇ ਪਹੁੰਚੀ ਹੈ। ਇੰਗਲੈਂਡ ਨੂੰ 3- 0 ਨਾਲ ਹਰਾਉਣ ਤੋਂ ਬਾਅਦ ਭਾਰਤੀ ਖਿਡਾਰੀਆਂ ਦੀ ਰੈਂਕਿੰਗ ਵਿਚ ਕਾਫੀ ਸੁਧਾਰ ਹੋਇਆ ਹੈ।

    ਹਰਮਨਪ੍ਰੀਤ ਨੇ ਦੂਜੇ ਮੈਚ ਵਿਚ 111 ਗੇਂਦਾਂ ਵਿੱਚ ਨਾਬਾਦ 143 ਦੌੜਾਂ ਬਣਾਈਆਂ ਸਨ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਦੀਪਤੀ ਸ਼ਰਮਾ ਨੇ ਵੀ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ। ਮੰਧਾਨਾ ਇੱਕ ਸਥਾਨ ਦੀ ਛਾਲ ਮਾਰ ਕੇ ਛੇਵੇਂ ਅਤੇ ਸ਼ਰਮਾ ਅੱਠ ਸਥਾਨਾਂ ਦੀ ਛਾਲ ਨਾਲ 24ਵੇਂ ਸਥਾਨ ’ਤੇ ਪਹੁੰਚ ਗਈ ਹੈ। ਪੂਜਾ 49ਵੇਂ ਅਤੇ ਹਰਲੀਨ ਦਿਓਲ 46 ਸਥਾਨਾਂ ਦੇ ਵਾਧੇ ਨਾਲ 81ਵੇਂ ਸਥਾਨ ’ਤੇ ਪਹੁੰਚ ਗਈ ਹੈ।

    Published by:Gurwinder Singh
    First published:

    Tags: Cricket, Cricket News, Cricket news update, Cricketer, Harmanpreet, Harmanpreet Kaur, ICC