ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਆਈਸੀਸੀ ਵਨਡੇ ਵਿਸ਼ਵ ਕੱਪ ਦਾ ਆਯੋਜਨ ਕੀਤਾ ਜਾਵੇਗਾ, ਜਿਸ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਪਰ ਹੋ ਸਕਦਾ ਹੈ ਕਿ ਇਸ ਵਾਰ ਮੋਹਾਲੀ 'ਚ ਬੀਸੀਸੀਆਈ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਕਰੇ। ਇੱਥੇ ਕੌਂਸਟ੍ਰਕਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਮੁਹਾਲੀ 'ਚ ਵਿਸ਼ਵ ਕੱਪ ਦਾ ਮੈਚ ਨਹੀਂ ਖੇਡਿਆ ਜਾ ਸਕਦਾ ਹੈ। ਹਾਲਾਂਕਿ ਹੁਣ ਤੱਕ ਬੀਸੀਸੀਆਈ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਮੋਹਾਲੀ 'ਚ ਆਈਸੀਸੀ ਵਿਸ਼ਵ ਕੱਪ 2011 ਦੀ ਭਾਰਤ ਬਨਾਮ ਪਾਕਿਸਤਾਨ ਸੈਮੀਫਾਈਨਲ ਦੀ ਮੇਜ਼ਬਾਨੀ ਹੋਈ ਸੀ।
ਦਰਅਸਲ ਭਾਰਤ ਵਿੱਚ 5 ਅਕਤੂਬਰ ਤੋਂ 19 ਨਵੰਬਰ ਤੱਕ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ਦੇ ਸਥਾਨ ਦੀ ਲਿਸਟ ਸਾਹਮਣੇ ਆਈ। ਜਿਸ 'ਚ ਮੋਹਾਲੀ ਦਾ ਨਾਂ ਸ਼ਾਮਲ ਨਹੀਂ ਹੈ। ਇਸ ਤੋਂ ਬਾਅਦ ਇਹ ਖਦਸ਼ਾ ਲਗਾਇਆ ਜਾ ਰਿਹਾ ਹੈ ਕਿ ਬੀਸੀਸੀਆਈ ਮੋਹਾਲੀ 'ਚ ਵਿਸ਼ਵ ਕੱਪ ਦੀ ਮੇਜ਼ਬਾਨੀ ਨਹੀਂ ਕਰੇਗਾ।
ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਦਿਲਸ਼ੇਰ ਖੰਨਾ ਨੇ ਕਿਹਾ, "ਬੀਸੀਸੀਆਈ ਤੋਂ ਸਾਨੂੰ ਅਧਿਕਾਰਤ ਤੌਰ 'ਤੇ ਕੁਝ ਨਹੀਂ ਦੱਸਿਆ ਗਿਆ ਹੈ, ਇਸ ਲਈ ਮੈਂ ਇਸ 'ਤੇ ਟਿੱਪਣੀ ਨਹੀਂ ਕਰਾਂਗਾ।"
ਰਿਪੋਰਟ ਦੇ ਅਨੁਸਾਰ, ਪੀਸੀਏ ਨੇ ਆਈਸੀਸੀ ਵਿਸ਼ਵ ਕੱਪ ਦੀ ਤਿਆਰੀ ਲਈ ਮੋਹਾਲੀ ਵਿੱਚ ਆਪਣੇ ਨਵੇਂ ਮੁੱਲਾਂਪੁਰ ਸਟੇਡੀਅਮ ਵਿੱਚ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਅੱਗੇ ਵਧਾ ਦਿੱਤਾ ਹੈ। ਪੀਸੀਏ ਸਟੇਡੀਅਮ ਨੇ ਹੁਣ ਤੱਕ ਚਾਰ ਆਈਸੀਸੀ ਵਿਸ਼ਵ ਕੱਪ ਮੈਚਾਂ ਅਤੇ ਤਿੰਨ ਆਈਸੀਸੀ ਵਿਸ਼ਵ ਟੀ-20 ਮੈਚਾਂ ਦੀ ਮੇਜ਼ਬਾਨੀ ਕੀਤੀ ਹੈ।
ਦੱਸ ਦੇਈਏ ਕਿ ਇਸ ਟੂਰਨਾਮੈਂਟ ਵਿੱਚ 48 ਮੈਚ ਹੋਣਗੇ ਅਤੇ ਕਥਿਤ ਤੌਰ 'ਤੇ ਅਹਿਮਦਾਬਾਦ, ਬੇਂਗਲੁਰੂ, ਚੇਨਈ, ਦਿੱਲੀ, ਧਰਮਸ਼ਾਲਾ, ਗੁਹਾਟੀ, ਹੈਦਰਾਬਾਦ, ਕੋਲਕਾਤਾ, ਲਖਨਊ, ਇੰਦੌਰ, ਰਾਜਕੋਟ ਅਤੇ ਮੁੰਬਈ ਸਮੇਤ ਦੇਸ਼ ਦੇ 12 ਸ਼ਹਿਰਾਂ ਵਿੱਚ ਖੇਡੇ ਜਾਣਗੇ। ਹਾਲਾਂਕਿ ਅਹਿਮਦਾਬਾਦ ਨੂੰ ਫਾਈਨਲ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, Cricket News, PCA Mohali, Sports, World Cup