Home /News /sports /

Ind vs Aus: KL ਰਾਹੁਲ-ਹਾਰਦਿਕ ਪੰਡਯਾ ਦੀ ਸ਼ਾਨਦਾਰ ਪਾਰੀ, ਆਸਟ੍ਰੇਲੀਆ ਸਾਹਮਣੇ 209 ਦੌੜਾਂ ਦਾ ਟੀਚਾ

Ind vs Aus: KL ਰਾਹੁਲ-ਹਾਰਦਿਕ ਪੰਡਯਾ ਦੀ ਸ਼ਾਨਦਾਰ ਪਾਰੀ, ਆਸਟ੍ਰੇਲੀਆ ਸਾਹਮਣੇ 209 ਦੌੜਾਂ ਦਾ ਟੀਚਾ

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮਹਿਮਾਨ ਟੀਮ ਦੇ ਸਾਹਮਣੇ 209 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤ ਦੀ ਤਰਫੋਂ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਨੇ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਸੂਰਿਆਕੁਮਾਰ ਯਾਦਵ ਨੇ ਵੀ 46 ਦੌੜਾਂ ਦੀ ਅਹਿਮ ਪਾਰੀ ਖੇਡੀ।

 • Share this:

  ਮੁਹਾਲੀ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ਦੇ IS ਬਰਿੰਦਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਆਸਟ੍ਰੇਲੀਆ ਦੇ ਕਪਤਾਨ ਐਰੋਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮਹਿਮਾਨ ਟੀਮ ਦੇ ਸਾਹਮਣੇ 209 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤ ਦੀ ਤਰਫੋਂ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਨੇ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਸੂਰਿਆਕੁਮਾਰ ਯਾਦਵ ਨੇ ਵੀ 46 ਦੌੜਾਂ ਦੀ ਅਹਿਮ ਪਾਰੀ ਖੇਡੀ। ਆਖਰੀ ਪਲਾਂ 'ਚ ਧਮਾਕੇਦਾਰ ਆਲਰਾਊਂਡਰ ਹਾਰਦਿਕ ਪੰਡਯਾ ਨੇ ਅਰਧ ਸੈਂਕੜਾ ਜੜ ਕੇ ਭਾਰਤ ਨੂੰ ਵੱਡੇ ਸਕੋਰ ਤੱਕ ਪਹੁੰਚਾਇਆ।

  ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਕਪਤਾਨ ਰੋਹਿਤ ਸ਼ਰਮਾ ਨੂੰ ਜੋਸ਼ ਹੇਜ਼ਲਵੁੱਡ ਨੇ ਮਹਿਜ਼ 11 ਦੌੜਾਂ ਬਣਾ ਕੇ ਆਊਟ ਕੀਤਾ। ਇਸ ਦੇ ਨਾਲ ਹੀ ਏਸ਼ੀਆ ਕੱਪ 2022 'ਚ ਹੰਗਾਮਾ ਕਰਨ ਵਾਲੇ ਵਿਰਾਟ ਕੋਹਲੀ ਵੀ ਕੁਝ ਖਾਸ ਨਹੀਂ ਕਰ ਸਕੇ। ਉਹ 7 ਗੇਂਦਾਂ 'ਤੇ ਸਿਰਫ਼ 2 ਦੌੜਾਂ ਬਣਾ ਕੇ ਨਾਥਨ ਐਲਿਸ ਨੂੰ ਕੈਮਰੂਨ ਗ੍ਰੀਨ ਹੱਥੋਂ ਕੈਚ ਹੋਏ।

  ਕੇਐਲ ਰਾਹੁਲ ਨੇ 18ਵਾਂ ਅਰਧ ਸੈਂਕੜਾ ਲਗਾਇਆ

  ਪਿਛਲੇ ਕੁਝ ਸਮੇਂ ਤੋਂ ਆਲੋਚਨਾ ਦਾ ਸਾਹਮਣਾ ਕਰ ਰਹੇ ਕੇਐਲ ਰਾਹੁਲ ਨੇ ਇਸ ਮੈਚ ਵਿੱਚ ਆਕਰਸ਼ਕ ਪਾਰੀ ਖੇਡੀ। ਇਕ ਵਾਰ ਫਿਰ ਦਿਖਾਇਆ ਕਿ ਟੀਮ ਇੰਡੀਆ ਉਨ੍ਹਾਂ 'ਤੇ ਲਗਾਤਾਰ ਭਰੋਸਾ ਕਿਉਂ ਦਿਖਾ ਰਹੀ ਹੈ। ਕੇਐਲ ਰਾਹੁਲ ਨੇ ਸਿਰਫ਼ 62 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 2000 ਦੌੜਾਂ ਪੂਰੀਆਂ ਕੀਤੀਆਂ ਹਨ। ਰਾਹੁਲ ਸਭ ਤੋਂ ਤੇਜ਼ 2000 ਦੌੜਾਂ ਪੂਰੀਆਂ ਕਰਨ ਵਾਲੇ ਖਿਡਾਰੀਆਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਹਨ। ਰਾਹੁਲ ਨੇ 32 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ। ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਇਹ ਉਨ੍ਹਾਂ ਦਾ 18ਵਾਂ ਅਰਧ ਸੈਂਕੜਾ ਸੀ।

  Published by:Ashish Sharma
  First published:

  Tags: Australia, Cricket News, Hardik Pandya, Indian cricket team, KL Rahul, Rohit sharma, T-20, Virat Kohli