ਨਵੀਂ ਦਿੱਲੀ: ਬੰਗਲਾਦੇਸ਼ ਖਿਲਾਫ ਪਹਿਲੇ ਵਨਡੇ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ ਭਾਰਤ ਲਈ ਬੁਰੀ ਖਬਰ ਆਈ ਹੈ।ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ 3 ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਪੀਟੀਆਈ ਮੁਤਾਬਕ ਸ਼ਮੀ ਨੂੰ ਟਰੇਨਿੰਗ ਸੈਸ਼ਨ ਦੌਰਾਨ ਸੱਟ ਲੱਗ ਗਈ ਸੀ। ਇਸ ਕਾਰਨ ਉਹ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਭਾਰਤ ਨੂੰ ਬੰਗਲਾਦੇਸ਼ ਦੇ ਖਿਲਾਫ ਵੀ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ ਅਤੇ ਸ਼ਮੀ ਇਸ ਸੀਰੀਜ਼ ਤੋਂ ਵੀ ਬਾਹਰ ਹੋ ਸਕਦੇ ਹਨ। ਸ਼ਮੀ ਦੀ ਸੱਟ ਦੀ ਗਹਿਰਾਈ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਗਲੇ ਸਾਲ ਹੋਣ ਵਾਲੇ ਵਨਡੇ ਵਿਸ਼ਵ ਕੱਪ ਨੂੰ ਦੇਖਦੇ ਹੋਏ ਸ਼ਮੀ ਟੀਮ ਇੰਡੀਆ ਦੇ ਅਹਿਮ ਮੈਂਬਰ ਹਨ।
ਭਾਰਤ ਨੂੰ ਬੰਗਲਾਦੇਸ਼ ਦੌਰੇ 'ਤੇ ਤਿੰਨ ਵਨਡੇ ਅਤੇ ਦੋ ਟੈਸਟ ਮੈਚ ਖੇਡਣੇ ਹਨ। ਵਨਡੇ ਸੀਰੀਜ਼ 4 ਦਸੰਬਰ ਯਾਨੀ ਐਤਵਾਰ ਤੋਂ ਸ਼ੁਰੂ ਹੋ ਰਹੀ ਹੈ। ਮੁਹੰਮਦ ਸ਼ਮੀ ਵਨਡੇ ਅਤੇ ਟੈਸਟ ਦੋਵਾਂ ਟੀਮਾਂ ਦਾ ਹਿੱਸਾ ਸੀ ਅਤੇ ਜਸਪ੍ਰੀਤ ਬੁਮਰਾਹ ਦੀ ਗੈਰ-ਮੌਜੂਦਗੀ ਵਿੱਚ ਅਗਵਾਈ ਕਰਨ ਲਈ ਤਿਆਰ ਸੀ। ਪਰ ਸੱਟ ਕਾਰਨ ਉਹ 1 ਦਸੰਬਰ ਨੂੰ ਬਾਕੀ ਭਾਰਤੀ ਟੀਮ ਦੇ ਨਾਲ ਬੰਗਲਾਦੇਸ਼ ਨਹੀਂ ਗਏ।
ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ 2022 ਤੋਂ ਬਾਅਦ ਸ਼ਮੀ ਸਮੇਤ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਵਰਗੇ ਸੀਨੀਅਰ ਖਿਡਾਰੀਆਂ ਨੂੰ ਨਿਊਜ਼ੀਲੈਂਡ ਦੌਰੇ ਲਈ ਬ੍ਰੇਕ ਦਿੱਤਾ ਗਿਆ ਸੀ। ਚਾਰ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ, ਦੀਪਕ ਚਾਹਰ, ਸ਼ਾਰਦੁਲ ਠਾਕੁਰ, ਦੀਪਕ ਚਾਹਰ ਅਤੇ ਨੌਜਵਾਨ ਕੁਲਦੀਪ ਸੇਨ ਪਹਿਲਾਂ ਹੀ ਭਾਰਤੀ ਟੀਮ ਵਿੱਚ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, Cricket News, Cricket news update, Cricketer, Indian cricket team, Sports