ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਾਲੇ ਜਾਰੀ ਤਿੰਨ ਵਨਡੇਅ ਕ੍ਰਿਕਟ ਮੈਚਾਂ ਦੀ ਸੀਰੀਜ਼ ਦਾ ਤੀਜਾ ਮੁਕਾਬਲਾ ਜਿੱਤ ਕੇ ਭਾਤਰ ਦੀ ਟੀਮ ਨੇ ਇਸ ਸੀਰੀਜ਼ ਉੱਤੇ ਕਲੀਨ ਸਵੀਪ ਕਰਦਿਆਂ ਲੜੀ ਆਪਣੇ ਨਾਮ ਕਰ ਲਈ ਹੈ । ਤੁਹਾਨੂੰ ਦੱਸ ਦਈਏ ਕਿ ਤਿੰਨ ਵਨਡੇਅ ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੁਕਾਬਲਾ ਮੰਗਲਵਾਰ ਨੂੰ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ।ਇਸ ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਇਸ ਜਿੱਤ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ ਤਿੰਨ ਵਨਡੇ ਮੈਚਾਂ ਦੀ ਸੀਰੀਜ਼ 'ਚ ਕਲੀਨ ਸਵੀਪ ਕਰ ਲਿਆ ਹੈ।
ਇਸ ਮੁਕਾਬਲੇ ਲਈ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰੋਹਿਤ ਸ਼ਰਮਾ ਦੀਆਂ 101 ਅਤੇ ਸ਼ੁਭਮਨ ਗਿੱਲ ਦੀਆਂ 112 ਦੌੜਾਂ ਦੀ ਬਦੌਲਤ 50 ਓਵਰਾਂ ਦੇ ਵਿੱਚ 9 ਵਿਕਟਾਂ ਦੇ ਨੁਕਸਾਨ 'ਤੇ 385 ਦੌੜਾਂ ਬਣਾਈਆਂ। ਭਾਰਤ ਨੇ ਇਸ ਤਰ੍ਹਾਂ ਨਿਊਜ਼ੀਲੈਂਡ ਨੂੰ ਜਿੱਤ ਹਾਸਲ ਕਰਨ ਦੇ ਲਈ 386 ਦੌੜਾਂ ਦਾ ਟੀਚਾ ਦਿੱਤਾ ਸੀ।
ਭਾਰਤ ਦੇ ਵੱਲੋਂ ਦਿੱਤੇ ਗਏ ਇਸ ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਨੇ 41.2 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 295 ਦੌੜਾਂ ਬਣਾਈਆਂ ਅਤੇ 90 ਦੌੜਾਂ ਦੇ ਫਰਕ ਦੇ ਨਾਲ ਇਹ ਮੈਚ ਹਾਰ ਗਿਆ। ਨਿਊਜ਼ੀਲੈਂਡ ਦੇ ਵੱਲੋਂ ਡੇਵੋਨ ਕੌਨਵੇ ਨੇ ਸਭ ਤੋਂ ਵੱਧ 138 ਦੌੜਾਂ ਬਣਾਈਆਂ ਪਰ ਉਨ੍ਹਾਂ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਟਿੱਕ ਕੇ ਨਹੀਂ ਖੇਡ ਸਕਿਆ। ਹੈਨਰੀ ਨਿਕੋਲਸ ਨੇ 42 ਦੌੜਾਂ, ਡਾਰਲੀ ਮਿਸ਼ੇਲ ਨੇ 24 ਦੌੜਾਂ ਅਤੇ ਕਪਤਾਨ ਟਾਮ ਲਾਥਮ ਨੇ 0 ਦੌੜ ਬਣਾ ਕੇ ਆਉਟ ਹੋ ਗਏ ।ਭਾਰਤ ਵਲੋਂ ਹਾਰਦਿਕ ਪੰਡਯਾ ਨੇ 1, ਸ਼ਾਰਦੁਲ ਠਾਕੁਰ ਨੇ 3, ਉਮਰਾਨ ਮਲਿਕ ਨੇ 1 ਤੇ ਕੁਲਦੀਪ ਯਾਦਵ ਨੇ 3 ਤੇ ਯੁਜਵੇਂਦਰ ਚਾਹਲ ਨੇ 2 ਵਿਕਟ ਝਟਕਾਈਆਂ । ਇਸ ਜਿਹੱਤ ਦੇ ਨਾਲ ਹੁਣ ਭਾਰਤ ਦੀ ਟੀਮ ਵਨਡੇਅ ਰੈਂਕਿੰਗ ਦੇ ਵਿੱਚ ਟਾਪ ਉੱਤੇ ਪਹੁੰਚ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, India, New Zealand, Sports