ਇੱਕ ਤਰਫ ਜਿੱਥੇ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ। ਉੱਥੇ ਹੀ ਅੰਮ੍ਰਿਤਪਾਲ 'ਤੇ ਕਾਰਵਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਾਨ ਲਗਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ ਹੈ। ਪੰਜਾਬ ਕਿੰਗਜ਼ ਦੇ ਮੋਹਾਲੀ ਵਿੱਚ ਪੰਜ ਮੈਚ ਹੋਣੇ ਹਨ ਅਤੇ ਇਨ੍ਹਾਂ ਵਿੱਚੋਂ ਪਹਿਲਾ ਮੈਚ 1 ਅਪ੍ਰੈਲ ਨੂੰ ਕੋਲਕਾਤਾ ਨਾਈਟ ਰਾਈਡਰਜ਼ ਟੀਮ ਨਾਲ ਹੈ। ਦੂਜਾ ਮੈਚ 13 ਅਪ੍ਰੈਲ ਨੂੰ ਗੁਜਰਾਤ ਟਾਈਟਨਸ ਨਾਲ ਹੋਵੇਗਾ। ਪੰਜਾਬ ਵਿੱਚ ਹਾਈ ਅਲਰਟ ਦੇ ਬਾਵਜੂਦ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈਪੀਐਲ ਪ੍ਰਬੰਧਕਾਂ ਨੇ ਫਿਲਹਾਲ ਮੈਚਾਂ ਦੇ ਪ੍ਰੋਗਰਾਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਟਿਕਟਾਂ ਦੀ ਵਿਕਰੀ ਸ਼ੁਰੂ
ਮੋਹਾਲੀ 'ਚ ਦੋਵਾਂ ਮੈਚਾਂ ਲਈ ਟੀਮਾਂ ਨੇ ਪੂਰੀ ਤਿਆਰੀ ਕਰ ਲਈ ਹੈ। ਆਨਲਾਈਨ ਟਿਕਟਾਂ ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਬੰਦੀ ਸਿੱਖਾਂ ਦੀ ਰਿਹਾਈ ਲਈ ਨਿਹੰਗ ਤੇ ਹੋਰ ਜਥੇਬੰਦੀਆਂ ਨੇ ਪੀਸੀਏ ਸਟੇਡੀਅਮ ਤੋਂ ਮਹਿਜ਼ 2 ਕਿਲੋਮੀਟਰ ਦੂਰ ਕੌਮ ਇਨਸਾਫ਼ ਮੋਰਚਾ ਲਾਇਆ ਹੋਇਆ ਹੈ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਵੀ ਸੋਹਾਣਾ ਗੁਰਦੁਆਰੇ ਨੇੜੇ ਡੇਰੇ ਲਾਏ ਹੋਏ ਹਨ।
ਪੰਜਾਬ ਦੀ ਸ਼ਾਂਤੀ ਭੰਗ ਕਰਨ ਦਾ ਸੁਪਨਾ ਦੇਖਣਾ ਵੀ ਗਲਤਫਹਿਮੀ, ਬਖਸ਼ਾਂਗੇ ਨਹੀਂ: ਮਾਨ
ਮੈਚ ਨਿਰਧਾਰਤ ਸਮੇਂ ਅਨੁਸਾਰ ਖੇਡੇ ਜਾਣਗੇ
ਇਸ ਦੇ ਨਾਲ ਹੀ ਪੁਲਿਸ ਨੇ ਅਮਨ-ਸ਼ਾਂਤੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾਏ ਹਨ। ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਸਥਿਤੀ ਅਜੇ ਕਾਬੂ ਹੈ ਅਤੇ ਪ੍ਰਸ਼ਾਸਨ ਲਗਾਤਾਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਕਰਨ ਲਈ ਆਈਪੀਐਲ ਪ੍ਰਬੰਧਕਾਂ ਨਾਲ ਮੁਲਾਕਾਤ ਕਰੇਗਾ। ਪੀਸੀਏ ਅਥਾਰਟੀ ਅਤੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਨੇ ਕਿਹਾ ਕਿ ਮੈਚ ਉਨ੍ਹਾਂ ਦੇ ਨਿਰਧਾਰਤ ਸਮੇਂ ਅਨੁਸਾਰ ਖੇਡੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, IPL 2023, IPL 2023 Schedule, Mohali, Sports